ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਫਿਰ ਮਿਲੇ 8 ਮੋਬਾਈਲ, ਇੱਕ ਕੈਦੀ ਸਮੇਤ 11 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
- 18 Views
- kakkar.news
- June 9, 2026
- Crime Punjab
ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਫਿਰ ਮਿਲੇ 8 ਮੋਬਾਈਲ, ਇੱਕ ਕੈਦੀ ਸਮੇਤ 11 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
ਫਿਰੋਜ਼ਪੁਰ, 9 ਜੂਨ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਦੀ ਹਾਈ ਸਿਕਿਉਰਟੀ ਕੇਂਦਰੀ ਜੇਲ੍ਹ ਵਿੱਚ ਪਾਬੰਦੀਸ਼ੁਦਾ ਵਸਤੂਆਂ ਦੀ ਬਰਾਮਦਗੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ ਵਿੱਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਅਤੇ ਉਨ੍ਹਾਂ ਦੀ ਟੀਮ ਵੱਲੋਂ ਜੇਲ੍ਹ ਅੰਦਰ ਕੀਤੀ ਗਈ ਤਲਾਸ਼ੀ ਦੌਰਾਨ 8 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਬਰਾਮਦ ਹੋਏ ਮੋਬਾਈਲਾਂ ਵਿੱਚ 6 ਟੱਚ ਸਕਰੀਨ ਮੋਬਾਈਲ ਅਤੇ 2 ਕੀਪੈਡ ਫੋਨ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਬੈਟਰੀ, ਇੱਕ ਡਾਟਾ ਕੇਬਲ ਅਤੇ ਹੋਰ ਸਾਮਾਨ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਇੱਕ ਕੈਦੀ ਅਤੇ 11 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜੇਲ੍ਹ ਅੰਦਰ ਮੋਬਾਈਲ ਫੋਨਾਂ ਦੀ ਬਰਾਮਦਗੀ ਦੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਇਹ ਗਿਣਤੀ ਲਗਾਤਾਰ ਵਧਦੀ ਨਜ਼ਰ ਆ ਰਹੀ ਹੈ। ਸਾਲ 2026 ਦੌਰਾਨ ਹੁਣ ਤੱਕ 170 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ।
ਪਿਛਲੇ ਸਾਲਾਂ ਦੇ ਅੰਕੜਿਆਂ ਮੁਤਾਬਕ: 2019 ਵਿੱਚ 70 ਮੋਬਾਈਲ ਫੋਨ ਬਰਾਮਦ ਹੋਏ, 2020 ਵਿੱਚ 130, 2021 ਵਿੱਚ 265, 2022 ਵਿੱਚ 437, 2023 ਵਿੱਚ 469, 2024 ਵਿੱਚ 500
2025 ਵਿੱਚ 649 ਮੋਬਾਈਲ ਫੋਨ ਬਰਾਮਦ ਹੋਏ,
ਇਹ ਅੰਕੜੇ ਦਰਸਾਉਂਦੇ ਹਨ ਕਿ ਜੇਲ੍ਹਾਂ ਵਿੱਚ ਪਾਬੰਦੀਸ਼ੁਦਾ ਵਸਤੂਆਂ ਦੀ ਪਹੁੰਚ ਇੱਕ ਗੰਭੀਰ ਚੁਣੌਤੀ ਬਣੀ ਹੋਈ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਮੋਬਾਈਲ ਫੋਨਾਂ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਮੋਬਾਈਲਾਂ ਦਾ ਮਿਲਣਾ ਸੁਰੱਖਿਆ ਪ੍ਰਬੰਧਾਂ ਅਤੇ ਨਿਗਰਾਨੀ ਪ੍ਰਣਾਲੀ ‘ਤੇ ਕਈ ਸਵਾਲ ਖੜ੍ਹੇ ਕਰ ਰਿਹਾ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮੋਬਾਈਲ ਫੋਨ ਜੇਲ੍ਹ ਅੰਦਰ ਕਿਵੇਂ ਪਹੁੰਚੇ ਅਤੇ ਇਸ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹੋ ਸਕਦਾ ਹੈ।
