Trending Now
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
#ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
#ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
#ਫਿਰੋਜ਼ਪੁਰ ਵਿੱਚ ਵੀ ਬੈਂਕ ਕਰਮਚਾਰੀ ਹੜਤਾਲ ’ਤੇ, ਦੇਸ਼ ਭਰ ਵਿੱਚ 7.30 ਲੱਖ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ,
#ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
#-ਮੁਲਾਜ਼ਮਾਂ ਦੀ ਹੜਤਾਲ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਠੱਪ
#ਫਿਰੋਜ਼ਪੁਰ ਤੇ ਜੀਰਾ ’ਚ ਦੋ ਔਰਤਾਂ ਨਾਲ ਆਨਲਾਈਨ ਠੱਗੀ!
ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫਿਰੋਜ਼ਪੁਰ ਦਾ ਕੀਤਾ ਅਚਨਚੇਤ ਦੌਰਾ
- kakkar.news
- June 9, 2026
- Health Punjab
ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫਿਰੋਜ਼ਪੁਰ ਦਾ ਕੀਤਾ ਅਚਨਚੇਤ ਦੌਰਾ
ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ
ਫਿਰੋਜ਼ਪੁਰ, 9 ਜੂਨ 2026 (ਅਨੁਜ ਕੱਕੜ ਟੀਨੂੰ)
ਸਟੇਟ ਫੂਡ ਕਮਿਸ਼ਨ ਮੈਂਬਰ, ਪੰਜਾਬ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਫਿਰੋਜ਼ਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਰਾਸ਼ਨ ਡਿਪੂ ਤਲਵੰਡੀ ਭਾਈ,ਮੱਲਵਾਲ ਕਦੀਮ, ਮੰਡੀ ਗੁਰੂਹਰਸਹਾਏ ਅਤੇ ਆਂਗਣਵਾੜੀ ਸੈਂਟਰ ਤਲਵੰਡੀ ਭਾਈ ਦਾ ਨਿਰੀਖਣ ਕੀਤਾ ਗਿਆ।
ਸ੍ਰੀ ਧਾਲੀਵਾਲ ਵੱਲੋਂ ਰਾਸ਼ਨ ਡਿਪੂ ਤਲਵੰਡੀ ਭਾਈ ਦੇ ਦੌਰੇ ਦੌਰਾਨ ਡਿਪੂ ਹੋਲਡਰ ਵਲੋਂ ਦੱਸਿਆ ਗਿਆ ਕੀ ਕਣਕ ਅਲਾਟ ਨਾ ਹੋਣ ਕਾਰਨ ਕਣਕ ਦੀ ਵੰਡ ਦੀ ਸ਼ੁਰੂਆਤ ਨਹੀ ਹੋਈ ਹੈ। ਜਿਸਦੇ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕੀ ਇਹਨਾਂ ਡਿਪੂਆ ਨੂੰ ਕਣਕ ਜਲਦ ਤੋਂ ਜਲਦ ਅਲਾਟ ਕੀਤੀ ਜਾਵੇ ਅਤੇ ਕਣਕ ਦੇਰ ਨਾਲ ਅਲਾਟ ਹੋਣ ਸਬੰਧੀ ਸਬੰਧਤ ਇੰਸਪੈਕਟਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਰਿਪੋਰਟ ਕਮਿਸ਼ਨ ਨੂੰ ਭੇਜਣ ਸਬੰਧੀ ਹਦਾਇਤ ਵੀ ਕੀਤੀ ਗਈ।
ਇਸ ਤੋਂ ਉਪਰੰਤ ਰਾਸ਼ਨ ਡਿਪੂ ਮੱਲਵਾਲ ਕਦੀਮ ਵਿਖੇ ਕਣਕ ਦੀ ਵੰਡ ਦਾ ਨਿਰੀਖਣ ਕੀਤਾ ਗਿਆ। ਡਿਪੂ ਤੇ ਲਾਭਪਾਤਰੀਆ ਨੂੰ ਕਣਕ ਦੀ ਵੰਡ ਕੀਤੀ ਜਾ ਰਹੀ ਸੀ। ਰਾਸ਼ਨ ਡਿਪੂ ਮੰਡੀ ਗੁਰੂ ਹਰ ਸਹਾਏ ਵਿਖੇ ਵੀ ਨਿਰੀਖਣ ਕੀਤਾ ਗਿਆ ਡਿਪੂ ਤੇ ਫੂਡ ਕਿਟਾਂ ਦੀ ਵੰਡ ਵੀ ਕੀਤੀ ਜਾ ਰਹੀ ਸੀ। ਇਹਨਾਂ ਰਾਸ਼ਨ ਡਿਪੂਆ ਤੇ ਸ਼ਿਕਾਇਤ ਬਾਕਸ ਅਤੇ ਕਮਿਸ਼ਨ ਨਾਲ ਸਬੰਧਤ ਜਾਗੂਰਕਤਾ ਬੈਨਰ ਨਹੀ ਲੱਗੇ ਹੋਏ ਸਨ। ਜਿਸਦੇ ਸਬੰਧੀ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਹਦਾਇਤ ਕੀਤੀ ਗਈ ਕੀ ਡਿਪੂ ਤੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਲਗਵਾਏ ਜਾਣ ਅਤੇ ਡਿਪੂ ਹੋਲਡਰਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦੇ ਹੋਏ ਕਾਰਵਾਈ ਕੀਤੀ ਜਾਵੇ।
ਫੂਡ ਕਮਿਸ਼ਨ ਮੈਂਬਰ ਸ੍ਰੀ ਧਾਲੀਵਾਲ ਵੱਲੋਂ ਰਾਸ਼ਨ ਡਿਪੂਆ ਦਾ ਨਿਰੀਖਣ ਕਰਨ ਉਪਰੰਤ ਆਂਗਣਵਾੜੀ ਸੈਂਟਰ ਤਲਵੰਡੀ ਭਾਈ ਦਾ ਦੌਰਾ ਕੀਤਾ ਗਿਆ। ਨਿਰੀਖਣ ਦੌਰਾਨ ਇਹ ਸੈਂਟਰ ਬੰਦ ਪਾਏ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਗਈ ਕੀ ਆਂਗਣਵਾੜੀ ਸੈਂਟਰ ਬੰਦ ਪਾਏ ਜਾਣ ਸਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ।
ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ), ਫਿਰੋਜ਼ਪੁਰ ਕੋਲ ਦਰਜ ਵੀ ਕਰਵਾ ਸਕਦੇ ਹਨ।
Categories

Recent Posts