Trending Now
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
#ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
#ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
#ਫਿਰੋਜ਼ਪੁਰ ਵਿੱਚ ਵੀ ਬੈਂਕ ਕਰਮਚਾਰੀ ਹੜਤਾਲ ’ਤੇ, ਦੇਸ਼ ਭਰ ਵਿੱਚ 7.30 ਲੱਖ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ,
#ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
#-ਮੁਲਾਜ਼ਮਾਂ ਦੀ ਹੜਤਾਲ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਠੱਪ
#ਫਿਰੋਜ਼ਪੁਰ ਤੇ ਜੀਰਾ ’ਚ ਦੋ ਔਰਤਾਂ ਨਾਲ ਆਨਲਾਈਨ ਠੱਗੀ!
ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਧਰਮਸ਼ਾਲਾ ਵਿੱਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਦੀ ਬੱਲੇ-ਬੱਲੇ
- kakkar.news
- June 9, 2026
- Punjab Sports
ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਧਰਮਸ਼ਾਲਾ ਵਿੱਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਦੀ ਬੱਲੇ-ਬੱਲੇ
ਕਈ ਸੋਨ ਤਮਗਿਆਂ ਅਤੇ ਨਵੇਂ ਰਿਕਾਰਡਾਂ ਨਾਲ ਪੰਜਾਬ ਦਾ ਨਾਮ ਕੀਤਾ ਰੌਸ਼ਨ
ਫ਼ਿਰੋਜ਼ਪੁਰ 9 ਜੂਨ 2026 (ਅਨੁਜ ਕੱਕੜ ਟੀਨੂੰ)
ਪਿਛਲੇ ਦਿਨੀਂ ਨੈਸ਼ਨਲ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੇ ਇੱਕ ਵਾਰ ਫਿਰ ਆਪਣੀ ਸ਼ਾਨਦਾਰ ਖੇਡ ਦਾ ਲੋਹਾ ਮਨਵਾਉਂਦਿਆਂ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਪ੍ਰਧਾਨ ਡਿਸਟ੍ਰਿਕਟ ਮਾਸਟਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਦੇ 6 ਖਿਡਾਰੀਆਂ ਨੇ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲਿਆ, ਜਿਸ ਵਿੱਚ ਦੇਸ਼ ਦੇ 20 ਰਾਜਾਂ ਤੋਂ ਲਗਭਗ 1200 ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੇ ਕਈ ਸੋਨੇ ਦੇ ਤਮਗੇ ਜਿੱਤ ਕੇ ਜ਼ਿਲ੍ਹੇ ਨੂੰ ਮਾਣ ਦਿਵਾਇਆ। 70 ਸਾਲ ਤੋਂ ਵੱਧ ਉਮਰ ਵਰਗ ਵਿੱਚ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਸ਼ਾਟ ਪੁੱਟ ਅਤੇ ਜੈਵਲਿਨ ਥਰੋ ਵਿੱਚ ਸੋਨੇ ਦੇ ਤਮਗੇ ਜਿੱਤ ਕੇ ਆਪਣੀ ਬੇਮਿਸਾਲ ਫਿਟਨੈੱਸ ਅਤੇ ਖੇਡ ਪ੍ਰਤਿਭਾ ਦਾ ਸਬੂਤ ਦਿੱਤਾ। 65 ਸਾਲ ਤੋਂ ਵੱਧ ਉਮਰ ਵਰਗ ਵਿੱਚ ਪ੍ਰੋਫੈਸਰ ਸਰਜੀਤ ਸਿੰਘ ਸਿੱਧੂ ਨੇ ਹੈਮਰ ਥਰੋ ਅਤੇ ਸ਼ਾਟ ਪੁੱਟ ਵਿੱਚ ਸੋਨੇ ਦੇ ਤਮਗੇ ਹਾਸਲ ਕੀਤੇ। 60 ਸਾਲ ਤੋਂ ਵੱਧ ਉਮਰ ਵਰਗ ਵਿੱਚ ਡਾ. ਜਸਵੰਤ ਸਿੰਘ ਨੇ 200 ਮੀਟਰ ਅਤੇ 400 ਮੀਟਰ ਦੌੜ ਵਿੱਚ ਸੋਨੇ ਦੇ ਤਮਗੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਅਧਿਆਪਕ ਈਸ਼ਵਰ ਸ਼ਰਮਾ ਨੇ ਨਵਾਂ ਨੈਸ਼ਨਲ ਰਿਕਾਰਡ ਕਾਇਮ ਕਰਦਿਆਂ ਸ਼ਾਟ ਪੁੱਟ ਅਤੇ ਜੈਵਲਿਨ ਥਰੋ ਵਿੱਚ ਸੋਨੇ ਦੇ ਤਮਗੇ ਪੰਜਾਬ ਦੀ ਝੋਲੀ ਪਾਏ। 45 ਸਾਲ ਤੋਂ ਵੱਧ ਉਮਰ ਵਰਗ ਵਿੱਚ ਲੈਕਚਰਾਰ ਜਸਵਿੰਦਰ ਸਿੰਘ ਸੰਧੂ ਨੇ ਹੈਮਰ ਥਰੋ ਵਿੱਚ ਸੋਨੇ ਦਾ ਤਮਗਾ ਜਿੱਤਿਆ, ਜਦਕਿ 40 ਸਾਲ ਤੋਂ ਵੱਧ ਉਮਰ ਵਰਗ ਵਿੱਚ ਏਸ਼ੀਅਨ ਚੈਂਪੀਅਨ ਪਰਗਟ ਸਿੰਘ ਗਿੱਲ ਨੇ ਨਵਾਂ ਰਿਕਾਰਡ ਬਣਾਉਂਦਿਆਂ ਹੈਮਰ ਥਰੋ ਅਤੇ ਸ਼ਾਟ ਪੁੱਟ ਵਿੱਚ ਸੋਨੇ ਦੇ ਤਮਗੇ ਆਪਣੇ ਨਾਮ ਕੀਤੇ। ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਇਹ ਖਿਡਾਰੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ ਅਤੇ ਉਨ੍ਹਾਂ ਦਾ ਇਸ ਵਾਰ ਵੀ ਵਿਸ਼ੇਸ਼ ਮਾਣ-ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾਲ ਖੇਡਾਂ ਪ੍ਰਤੀ ਰੁਝਾਨ ਵਧਦਾ ਹੈ ਅਤੇ ਨਵੀਂ ਪੀੜ੍ਹੀ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਗੁਰਦਿਆਲ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਦਲੀਪ ਸਿੰਘ ਸੰਧੂ ਕੈਸ਼ੀਅਰ, ਹਰਬਰਿੰਦਰ ਸਿੰਘ ਮੀਤ ਪ੍ਰਧਾਨ, ਕੇਵਲ ਕ੍ਰਿਸ਼ਨ ਸ਼ਰਮਾ, ਗੁਰਬਚਨ ਸਿੰਘ ਭੁੱਲਰ, ਮਲਕੀਤ ਸਿੰਘ ਹਰਾਜ ਜ਼ਿਲ੍ਹਾ ਪ੍ਰਧਾਨ ਡੈਮੋਕ੍ਰੈਟਿਕ ਟੀਚਰ ਫਰੰਟ, ਸਰਬਜੀਤ ਸਿੰਘ ਭਾਵੜਾ ਸੂਬਾ ਕਮੇਟੀ ਮੈਂਬਰ ਡੀਟੀਐਫ, ਡਾ. ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਕੋਮਲ ਅਰੋੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Categories

Recent Posts