Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਇਫਕੋ, ਖੇਤੀਬਾੜੀ ਵਿਭਾਗ ਅਤੇ ਏਪੀਡਾ ਨਾਲ ਮਿਲ ਕੇ ਪੀ.ਏ.ਯੂ.-ਕੇਵੀਕੇ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ
- kakkar.news
- June 13, 2026
- Punjab
ਇਫਕੋ, ਖੇਤੀਬਾੜੀ ਵਿਭਾਗ ਅਤੇ ਏਪੀਡਾ ਨਾਲ ਮਿਲ ਕੇ ਪੀ.ਏ.ਯੂ.-ਕੇਵੀਕੇ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ, 13 ਜੂਨ 2026 (ਅਨੁਜ ਕੱਕੜ ਟੀਨੂੰ)
ਇਫਕੋ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਿਰੋਜ਼ਪੁਰ ਅਤੇ ਏਪੀਡਾ ਵੱਲੋਂ ਖੇਤੀਬਾੜੀ ਵਿਭਾਗ ਅਤੇ ਪਿੰਡ ਫਿਰੋਜ਼ਸ਼ਾਹ ਵਿਖੇ ਆਯੋਜਿਤ ਸਿਖਲਾਈ ਪ੍ਰੋਗਰਾਮ ਅਤੇ ਜਾਗਰੁਕਤਾ ਕੈਂਪਾਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ‘ਖੇਤ ਬਚਾਓ ਅਭਿਆਨ’ ਤਹਿਤ ਜਾਗਰੂਕ ਕੀਤਾ ਗਿਆ।
ਕੈਂਪ ਦੀ ਸ਼ੁਰੂਆਤ ਦੌਰਾਨ ਇਫਕੋ ਦੇ ਜਿਲਾ ਮੈਨੇਜਰ, ਸ਼੍ਰੀ ਸੰਦੀਪ ਨੇ ਮੁੱਖ ਖੇਤੀਬਾੜੀ ਅਫ਼ਸਰ, ਡਾ ਬਲਵਿੰਦਰ ਸਿੰਘ, ਇਫਕੋ ਦੇ ਸਟੇਟ ਹੈੱਡ ਸ੍ਰੀ ਜੀਤ ਰਾਮ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ, ਕੇ.ਵੀ.ਕੇ ਟੀਮ ਅਤੇ ਪਹੁੰਚੇ ਕਿਸਾਨਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਫਕੋ ਵੱਲੋਂ ਕੀਤੇ ਗਏ ਕੰਮਾਂ ਅਤੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਇਫਕੋ ਦੇ ਸਟੇਟ ਹੈੱਡ ਸ੍ਰੀ ਜੀਤ ਰਾਮ ਨੇ ਅਧਿਕਾਰੀਆਂ ਨੂੰ ਖਾਦ ਦੀ ਸਪਲਾਈ ਅਤੇ ਰਾਜ ਪੱਧਰ ਤੇ ਕੀਤੇ ਜਾ ਰਹੇ ਕੰਮਾਂ ਬਾਰੇ ਅੰਕੜੇ ਸਾਂਝੇ ਕੀਤੇ।
ਇਸ ਦੌਰਾਨ ਕੇ.ਵੀ.ਕੇ ਦੇ ਡਾ. ਭੱਲਣ ਸਿੰਘ ਸੇਖੋਂ ਨੇ ਕਿਸਾਨਾਂ ਅਤੇ ਖੇਤੀਬਾੜੀ ਅਧਿਕਾਰੀਆਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਅਹਿਮ ਨੁਕਤਾ ਸਾਂਝਾ ਕਰਦਿਆਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਹਰੀ ਖਾਦ ਦੀ ਬਿਜਾਈ ਕੀਤੀ ਹੈ, ਉਹ ਝੋਨੇ ਵਿੱਚ ਪ੍ਰਤੀ ਏਕੜ 55 ਕਿੱਲੋ ਯੂਰੀਆ ਘੱਟ ਕਰ ਸਕਦੇ ਹਨ। ਹਰੀ ਖਾਦ ਵਾਲੇ ਖੇਤਾਂ ਵਿੱਚ ਬਾਸਮਤੀ ਦੀ ਫ਼ਸਲ ਨੂੰ ਯੂਰੀਆ ਪਾਉਣ ਦੀ ਬਿਲਕੁਲ ਲੋੜ ਨਹੀਂ ਹੈ। ਜੇਕਰ ਪਿਛਲੀ ਫ਼ਸਲ ਨੂੰ ਫ਼ਾਸਫ਼ੋਰਸ (ਡੀ.ਏ.ਪੀ.) ਦੀ ਸਿਫ਼ਾਰਸ਼ ਕੀਤੀ ਖ਼ੁਰਾਕ ਪਾਈ ਗਈ ਸੀ, ਤਾਂ ਝੋਨੇ ਵਿੱਚ ਫ਼ਾਸਫ਼ੋਰਸ ਪਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਸਬਜ਼ੀਆਂ ਵਿੱਚ ਖਾਦਾਂ ਦੀ ਵਰਤੋਂ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕਰਨ ਦੀ ਸਲਾਹ ਦਿੱਤੀ।
ਇਸ ਮੌਕੇ ਏਪੀਡਾ ਦੇ ਡਾ ਪ੍ਰਮੋਦ ਕੁਮਾਰ ਤੋਮਰ ਨੇ ਕਿਸਾਨਾਂ ਨੂੰ ਬਾਸਮਤੀ ਵਿੱਚ ਕੀਟਨਾਸ਼ਕਾਂ ਦੀਆਂ ਬੇਲੋੜੀਆਂ ਸਪਰੇਆਂ ਨਾ ਕਰਨ ਦੀ ਅਪੀਲ ਕੀਤੀ ਅਤੇ ਮਿੱਤਰ ਕੀਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਖੇਤੀਬਾੜੀ ਵਿਭਾਗ ਦੇ ਡਾ ਸੰਦੀਪ ਸਿੰਘ ਅਤੇ ਡਾ ਮਨਵਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਭਾਗੀ ਸਕੀਮਾਂ, ਕਿਸਾਨ ਆਈ ਡੀ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸੰਜਮ ਨਾਲ ਵਰਤੋਂ ਕਰਨ ‘ਤੇ ਜ਼ੋਰ ਦਿੱਤਾ, ਤਾਂ ਜੋ ਅੰਤਰਰਾਸ਼ਟਰੀ ਪੱਧਰ ‘ਤੇ ਨਿਰਯਾਤ (ਐਕਸਪੋਰਟ) ਦੀਆਂ ਸੰਭਾਵਨਾਵਾਂ ਨੂੰ ਤਲਾਸ਼ ਕੇ ਕਿਸਾਨ ਵਧੇਰੇ ਮੁਨਾਫ਼ਾ ਕਮਾ ਸਕਣ। ਕੈਂਪ ਦੇ ਅਖੀਰ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਇਹ ਕੈਂਪ ਇਲਾਕੇ ਦੇ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਇਆ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026