ਫਿਰੋਜ਼ਪੁਰ ‘ਚ ਐਨਟੀਐਫ ਦੀ ਵੱਡੀ ਕਾਰਵਾਈ, 6 ਕਿਲੋ ਤੋਂ ਵੱਧ ਹੈਰੋਇਨ ਬਰਾਮਦ
- kakkar.news
- June 13, 2026
- Crime Punjab
ਫਿਰੋਜ਼ਪੁਰ ‘ਚ ਐਨਟੀਐਫ ਦੀ ਵੱਡੀ ਕਾਰਵਾਈ, 6 ਕਿਲੋ ਤੋਂ ਵੱਧ ਹੈਰੋਇਨ ਬਰਾਮਦ
ਫਿਰੋਜ਼ਪੁਰ, 13 ਜੂਨ 2026 (ਅਨੁਜ ਕੱਕੜ ਟੀਨੂੰ)
ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਰਕੋਟਿਕਸ ਟਾਸਕ ਫੋਰਸ (ਐਨਟੀਐਫ) ਫਿਰੋਜ਼ਪੁਰ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ। ਐਨਟੀਐਫ ਦੀਆਂ ਟੀਮਾਂ ਨੇ ਕਾਰਵਾਈ ਦੌਰਾਨ 6 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ, ਜ਼ਿਲ੍ਹਾ ਫਿਰੋਜ਼ਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਅਤੇ ਐਨਟੀਐਫ ਦੀਆਂ ਟੀਮਾਂ ਲਗਾਤਾਰ ਸਰਗਰਮ ਹਨ। ਪਿਛਲੇ ਕੁਝ ਦਿਨਾਂ ਦੌਰਾਨ ਵੀ ਪੁਲਿਸ ਵੱਲੋਂ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰਨ ਅਤੇ ਕਈ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਸੀ।
ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਐਨਟੀਐਫ ਨੇ 3 ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦੇ ਹੋਏ 6 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਅਤੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਹਾਲਾਂਕਿ ਇੱਕ ਦੋਸ਼ੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ, ਜਿਸ ਦੀ ਭਾਲ ਲਈ ਐਨਟੀਐਫ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਨਟੀਐਫ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਫਰਾਰ ਮੁਲਜ਼ਮ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਨੈੱਟਵਰਕ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026