Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਚੋਣ ਤਹਿਸੀਲਦਾਰ ਦੀਪਕ ਕੁਮਾਰ ਨੇ ਸੰਭਾਲਿਆ ਅਹੁਦਾ
- kakkar.news
- June 16, 2026
- Punjab
ਚੋਣ ਤਹਿਸੀਲਦਾਰ ਦੀਪਕ ਕੁਮਾਰ ਨੇ ਸੰਭਾਲਿਆ ਅਹੁਦਾ
ਫ਼ਿਰੋਜ਼ਪੁਰ, 16 ਜੂਨ 2026 (ਅਨੁਜ ਕੱਕੜ ਟੀਨੂੰ)
ਸ਼੍ਰੀ ਦੀਪਕ ਕੁਮਾਰ ਨੇ ਅੱਜ ਚੋਣ ਤਹਿਸੀਲਦਾਰ, ਫ਼ਿਰੋਜ਼ਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ, ਵੋਟਰ ਰਜਿਸਟ੍ਰੇਸ਼ਨ ਅਤੇ ਚੋਣਾਂ ਸਬੰਧੀ ਸਮੂਹ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਲਈ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇਗਾ। ਉਨ੍ਹਾਂ ਸਮੂਹ ਚੋਣ ਅਮਲੇ ਨੂੰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026