ਫਿਰੋਜ਼ਪੁਰ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
- kakkar.news
- June 17, 2026
- Punjab
ਫਿਰੋਜ਼ਪੁਰ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ
ਫਿਰੋਜ਼ਪੁਰ, 17 ਜੂਨ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਸਥਿਤ ਬਿਜਲੀ ਬੋਰਡ ਸਰਕਲ ਦਫ਼ਤਰ ਦੇ ਬਾਹਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ।
ਪ੍ਰਦਰਸ਼ਨ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਹੋਰ ਵੀ ਕਈ ਮੁਲਾਜ਼ਮ ਹਿਤੈਸ਼ੀ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਪੈਂਡਿੰਗ ਪਈਆਂ ਹਨ।
ਯੂਨੀਅਨ ਦੇ ਪੰਜਾਬ ਪੱਧਰੀ ਆਗੂਆਂ ਨੇ ਦੋਸ਼ ਲਗਾਇਆ ਕਿ ਬਿਜਲੀ ਵਿਭਾਗ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਲੋੜੀਂਦਾ ਸੁਰੱਖਿਆ ਸਮਾਨ ਮੁਹੱਈਆ ਨਹੀਂ ਕਰਵਾਇਆ ਜਾ ਰਿਹਾ, ਜਿਸ ਕਾਰਨ ਉਹ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਡਿਊਟੀ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਵਿਭਾਗੀ ਅਧਿਕਾਰੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਅੰਦੋਲਨ ਕੀਤੇ ਜਾਣਗੇ।

- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026