ਫਿਰੋਜ਼ਪੁਰ ਪੁਲਿਸ ਵੱਲੋਂ 43 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕਾਬੂ
- 20 Views
- kakkar.news
- June 20, 2026
- Crime
ਫਿਰੋਜ਼ਪੁਰ ਪੁਲਿਸ ਵੱਲੋਂ 43 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਕਾਬੂ
ਫਿਰੋਜ਼ਪੁਰ, 20 ਜੂਨ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ 43 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।
ਪੁਲਿਸ ਮੁਤਾਬਕ ਦੌਰਾਨੇ ਗਸ਼ਤ ਸਹਾਇਕ ਥਾਣੇਦਾਰ ਮਹੇਸ਼ ਸਿੰਘ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਇੱਕ ਮਨਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸੋਹਣਗੜ੍ਹ ਰੱਤੇਵਾਲਾ ਭੁੱਕੀ ਚੂਰਾ ਪੋਸਤ ਵੇਚਣ ਦਾ ਆਦੀ ਹੈ ਅਤੇ ਉਹ ਸੂਆ ਸੋਹਣਗੜ੍ਹ ਰੱਤੇਵਾਲਾ ਨੇੜੇ ਪੱਟੜੀ ਪੁੱਲ ਦੇ ਸੱਜੇ ਪਾਸੇ ਬੈਠ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।
ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਿਸ ਟੀਮ ਨੇ ਤੁਰੰਤ ਦੱਸੇ ਗਏ ਸਥਾਨ ‘ਤੇ ਰੇਡ ਕੀਤੀ। ਤਲਾਸ਼ੀ ਦੌਰਾਨ ਆਰੋਪੀ ਦੇ ਕਬਜ਼ੇ ਵਿੱਚੋਂ 43 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲਿਸ ਨੇ ਮੌਕੇ ‘ਤੇ ਹੀ ਆਰੋਪੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ।
ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਬਰਾਮਦ ਕੀਤੀ ਗਈ ਭੁੱਕੀ ਚੂਰਾ ਪੋਸਤ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਧੰਦੇ ਨਾਲ ਹੋਰ ਕੌਣ-ਕੌਣ ਵਿਅਕਤੀ ਜੁੜੇ ਹੋਏ ਹਨ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026