ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਐੱਸ.ਆਈ.ਆਰ.-2026 ਸਬੰਧੀ ਮੀਟਿੰਗ
- 13 Views
- kakkar.news
- June 20, 2026
- Punjab
ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਐੱਸ.ਆਈ.ਆਰ.-2026 ਸਬੰਧੀ ਮੀਟਿੰਗ
ਫਿਰੋਜ਼ਪੁਰ, 20 ਜੂਨ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓ.) ਨਾਲ ਸਪੈਸ਼ਲ ਇੰਟੈਂਸਿਵ ਰਿਵੀਜਨ (ਐੱਸ.ਆਈ.ਆਰ.) ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੀ ਸਮੀਖਿਆ ਕੀਤੀ ਗਈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐੱਸ.ਆਈ.ਆਰ. ਨਾਲ ਸਬੰਧਤ ਸਾਰੇ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਅਤੇ ਪੂਰੀ ਸਾਵਧਾਨੀ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਨੂੰ ਅੱਪਡੇਟ ਰੱਖਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਵੱਖ-ਵੱਖ ਚੋਣ ਹਲਕਿਆਂ ਵਿੱਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਨਿਰਧਾਰਿਤ ਸਮੇਂ ਅੰਦਰ ਸਾਰੀਆਂ ਪ੍ਰਕਿਰਿਆਵਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਲਈ ਆਦੇਸ਼ ਦਿੱਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖ਼ਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 25 ਜੂਨ ਤੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਕੰਮ ਸ਼ੁਰੂ ਹੋਣਾ ਹੈ। 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓ. ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ। ਐਸ.ਆਈ.ਆਰ.-2026 ਦੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਪਹਿਲਾਂ 31 ਜੁਲਾਈ 2026 ਨੂੰ ਹੋਣ ਵਾਲੀ ਡਰਾਫਟ ਪ੍ਰਕਾਸ਼ਨਾ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦਾ ਸਮਾਂ 3 ਅਗਸਤ ਤੋਂ 2 ਸਤੰਬਰ-2026 ਤੱਕ ਰਹੇਗਾ ਜਦਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਵਧੇਰੇ ਜਾਣਕਾਰੀ ਲਈ ਟੌਲ ਫਰੀ ਨੰਬਰ 1950 ‘ਤੇ ਦਫਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਸਿਵ ਰਿਵੀਜ਼ਨ ਦੌਰਾਨ ਬੀ.ਐਲ.ਓਜ਼ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ, ਐਸਡੀਐਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸਡੀਐਮ ਜ਼ੀਰਾ ਸੂਰਜ, ਸਹਾਇਕ ਕਮਿਸ਼ਨਰ (ਜ) ਹਿਮਾਂਸ਼ੂ, ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

- June 20, 2026
फिरोजपुर रेल मंडल: प्रगति और उपलब्धियों का सप्ताह।
- June 19, 2026