ਪ੍ਰੈਸ ਕਲੱਬ ਫਿਰੋਜ਼ਪੁਰ ਅਤੇ ਮਯੰਕ ਫਾਊਂਡੇਸ਼ਨ ਦੇ ਖੂਨਦਾਨ ਕੈਂਪ ਵਿੱਚ 84 ਯੂਨਿਟ ਖੂਨ ਇਕੱਠਾ
- kakkar.news
- June 20, 2026
- Health Punjab
ਪ੍ਰੈਸ ਕਲੱਬ ਫਿਰੋਜ਼ਪੁਰ ਅਤੇ ਮਯੰਕ ਫਾਊਂਡੇਸ਼ਨ ਦੇ ਖੂਨਦਾਨ ਕੈਂਪ ਵਿੱਚ 84 ਯੂਨਿਟ ਖੂਨ ਇਕੱਠਾ
ਫਿਰੋਜ਼ਪੁਰ, 20 ਜੂਨ 2026 (ਅਨੁਜ ਕੱਕੜ ਟੀਨੂੰ)
ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ‘ਤੇ ਪ੍ਰੈਸ ਕਲੱਬ ਫਿਰੋਜ਼ਪੁਰ ਅਤੇ ਮਯੰਕ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਲਗਾਏ ਗਏ ਸਵੈ-ਇੱਛਤ ਖੂਨਦਾਨ ਕੈਂਪ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ। ਕੈਂਪ ਦੌਰਾਨ 84 ਯੂਨਿਟ ਖੂਨ ਇਕੱਠਾ ਕੀਤਾ ਗਿਆ, ਜੋ ਲੋੜਵੰਦ ਮਰੀਜ਼ਾਂ ਲਈ ਵਰਦਾਨ ਸਾਬਤ ਹੋਵੇਗਾ।
ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਖੂਨਦਾਨੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਅਜਿਹਾ ਮਹਾਨ ਦਾਨ ਹੈ ਜਿਸ ਨਾਲ ਕਿਸੇ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਾਦਸਿਆਂ, ਗੰਭੀਰ ਬਿਮਾਰੀਆਂ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਖੂਨ ਦੀ ਲੋੜ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਅੱਗੇ ਆ ਕੇ ਖੂਨਦਾਨ ਕਰਨਾ ਚਾਹੀਦਾ ਹੈ।
ਕੈਂਪ ਦੀ ਵਿਸ਼ੇਸ਼ ਗੱਲ ਪਰਿਵਾਰਾਂ ਦੀ ਸ਼ਮੂਲੀਅਤ ਰਹੀ। ਮਲਹੋਤਰਾ ਪਰਿਵਾਰ ਦੇ ਸ਼ਵਿੰਦਰ ਮਲਹੋਤਰਾ, ਅੰਸ਼ਿਕਾ ਮਲਹੋਤਰਾ ਅਤੇ ਅਸੀਮ ਮਲਹੋਤਰਾ ਨੇ ਇਕੱਠੇ ਖੂਨਦਾਨ ਕਰਕੇ ਸਮਾਜ ਲਈ ਮਿਸਾਲ ਪੇਸ਼ ਕੀਤੀ। ਇਸੇ ਤਰ੍ਹਾਂ ਨੀਲਮ, ਬਲਰਾਮ ਅਤੇ ਉਨ੍ਹਾਂ ਦੇ ਪੁੱਤਰ ਅਨੀਸ਼ ਨੇ ਵੀ ਖੂਨਦਾਨ ਕਰਕੇ ਲੋਕਾਂ ਨੂੰ ਪ੍ਰੇਰਿਤ ਕੀਤਾ।
ਪ੍ਰੈਸ ਕਲੱਬ ਫਿਰੋਜ਼ਪੁਰ ਦੇ ਪ੍ਰਧਾਨ ਗੌਰਵ ਮਾਣਿਕ, ਪ੍ਰੋਜੈਕਟ ਕੋਆਰਡੀਨੇਟਰ ਅਰੁਣ ਅਰੋੜਾ ਅਤੇ ਦੀਪਕ ਮਠਪਾਲ ਨੇ ਦੱਸਿਆ ਕਿ ਇਹ ਦੂਜਾ ਸਾਂਝਾ ਖੂਨਦਾਨ ਕੈਂਪ ਸੀ, ਜਿਸ ਦਾ ਮਕਸਦ ਲੋਕਾਂ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਖੂਨ ਦਾ ਕੋਈ ਬਦਲ ਨਹੀਂ ਹੈ ਅਤੇ ਇਹ ਸਿਰਫ਼ ਸਵੈ-ਇੱਛਤ ਖੂਨਦਾਨ ਰਾਹੀਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ।
ਸਮਾਗਮ ਦੇ ਅੰਤ ਵਿੱਚ ਖੂਨਦਾਨੀਆਂ, ਵਲੰਟੀਅਰਾਂ ਅਤੇ ਮੈਡੀਕਲ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਉਪਰਾਲੇ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026