Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਤੇ ਸਹਾਇਤਾ ਕੇਂਦਰ ਸਥਾਪਤ – ਦੀਪਸ਼ਿਖਾ ਸ਼ਰਮਾ
- kakkar.news
- June 22, 2026
- Punjab
ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੈਲਪ ਡੈਸਕ ਤੇ ਸਹਾਇਤਾ ਕੇਂਦਰ ਸਥਾਪਤ – ਦੀਪਸ਼ਿਖਾ ਸ਼ਰਮਾ
ਫ਼ਿਰੋਜ਼ਪੁਰ, 22 ਜੂਨ 2026 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ (ਐੱਸ.ਆਈ.ਆਰ.) ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਦੇ ਗ੍ਰਾਂਊਡ ਫ਼ਲੋਰ ’ਤੇ ਹੈਲਪ ਡੈਸਕ ਅਤੇ ਸਹਾਇਤਾ ਕੇਂਦਰ (ਫੈਸਿਲੀਟੇਸ਼ਨ ਸੈਂਟਰ) ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਹੈਲਪ ਡੈਸਕ ਅਤੇ ਸਹਾਇਤਾ ਕੇਂਦਰ ਦਾ ਮੁੱਖ ਉਦੇਸ਼ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਚੋਣਾਂ ਨਾਲ ਸਬੰਧਤ ਸੇਵਾਵਾਂ ਆਸਾਨੀ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਦੇ ਨਾਲ ਹੀ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ ਵਿਅਕਤੀਆਂ, ਪ੍ਰਵਾਸੀ ਵੋਟਰਾਂ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੈਲਪ ਡੈਸਕ ’ਤੇ ਆਉਣ ਵਾਲੇ ਨਾਗਰਿਕਾਂ ਨੂੰ ਐਸ.ਆਈ.ਆਰ. ਦੀ ਸਮਾਂ-ਸੀਮਾ ਬਾਰੇ ਪੂਰੀ ਜਾਣਕਾਰੀ ਦੇ ਨਾਲ-ਨਾਲ ਨਵੀਂ ਵੋਟਰ ਰਜਿਸਟ੍ਰੇਸ਼ਨ, ਵੋਟ ਵਿੱਚ ਸੋਧ ਜਾਂ ਨਾਮ ਕਟਵਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੋਟਰਾਂ ਨੂੰ ਸਾਲ 2003 ਦੀ ਆਖਰੀ ਐਸ.ਆਈ.ਆਰ. ਵੋਟਰ ਸੂਚੀ ਨਾਲ ਰਿਕਾਰਡ ਖੋਜ਼ਣ ਅਤੇ ਜੋੜਨ ਵਿੱਚ ਵੀ ਸਹਾਇਤਾ ਦਿੱਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੈਲਪ ਡੈਸਕ / ਸਹਾਇਤਾ ਕੇਂਦਰ ਦਾ ਸਟਾਫ ਵੋਟਰਾਂ ਨੂੰ ਅਨੂਮਰੇਸ਼ਨ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਢੰਗਾਂ ਰਾਹੀਂ ਸਹਾਇਤਾ ਦੇਵੇਗਾ। ਪ੍ਰਵਾਸੀ ਵੋਟਰਾਂ ਨੂੰ ਉਨ੍ਹਾਂ ਦੇ ਮੌਜੂਦਾ ਅਤੇ ਪਿਛਲੇ ਵਿਧਾਨ ਸਭਾ ਹਲਕਿਆਂ ਦੀ ਪਛਾਣ ਕਰਨ ਲਈ ਵਿਸ਼ੇਸ਼ ਮਦਦ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਸਹੀ ਥਾਂ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ। ਨਾਗਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ-ਇਨਕਲੂਸਿਵ ਮੋਬਾਈਲ ਐਪਲੀਕੇਸ਼ਨ (ECINet) ਦੀਆਂ ਵਿਸ਼ੇਸ਼ਤਾਵਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ, ਖਾਸ ਕਰਕੇ ‘ਬੁੱਕ ਅ ਕਾਲ ਵਿਦ ਬੀ.ਐਲ.ਓ.’ ਸਹੂਲਤ ਬਾਰੇ।
ਦੀਪਸ਼ਿਖਾ ਸ਼ਰਮਾ ਨੇ ਵੋਟਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਤਹਿਤ ਚੱਲ ਰਹੀ ਇਸ ਮਹੱਤਵਪੂਰਨ ਚੋਣ ਪ੍ਰਕਿਰਿਆ ਵਿੱਚ ਹੈਲਪ ਡੈਸਕ ਅਤੇ ਸਹਾਇਤਾ ਕੇਂਦਰ ਦਾ ਲਾਭ ਉਠਾਇਆ ਜਾਵੇ।
ਹੈਲਪ ਡੈਸਕ ਅਤੇ ਸਹਾਇਤਾ ਕੇਂਦਰ ਵਿਖੇ ਡਾ. ਅਮਰ ਜੋਤੀ ਮਾਂਗਟ ਨੋਡਲ ਅਫ਼ਸਰ, ਅਤੇ ਟੀਮ ਮੈਂਬਰ ਮੀਨਾਕਸ਼ੀ ਮੈਡਮ, ਸੁਮੀਤ ਕੁਮਾਰ, ਰਾਜਨ, ਧਰਮਜੀਤ ਸਿੰਘ, ਮਨੋਜ ਕੁਮਾਰ, ਮੋਹਿਤ ਖੱਟਰ ਦੀ ਡਿਊਟੀ ਲਗਾਈ ਗਈ ਹੈ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026