ਫਿਰੋਜ਼ਪੁਰ ਦੇ ਮੱਲਵਾਲ ਰੋਡ ‘ਤੇ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਜਾਨੀ ਨੁਕਸਾਨ ਤੋਂ ਬਚਾਅ
- 38 Views
- kakkar.news
- June 23, 2026
- Crime Punjab
ਫਿਰੋਜ਼ਪੁਰ ਦੇ ਮੱਲਵਾਲ ਰੋਡ ‘ਤੇ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਜਾਨੀ ਨੁਕਸਾਨ ਤੋਂ ਬਚਾਅ
ਫਿਰੋਜ਼ਪੁਰ, 23 ਜੂਨ 2026 ( ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਮੱਲਵਾਲ ਰੋਡ ਸਥਿਤ ਭੀੜਭਾੜ ਵਾਲੇ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਕੱਪੜਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਦੁਕਾਨ ਵੱਲ ਗੋਲੀ ਚਲਾ ਕੇ ਮੌਕੇ ਤੋਂ ਫ਼ਰਾਰ ਹੋ ਗਏ। ਫਾਇਰਿੰਗ ਦੌਰਾਨ ਗੋਲੀ ਦੁਕਾਨ ਦੇ ਸ਼ੀਸ਼ੇ ਨਾਲ ਜਾ ਟਕਰਾਈ, ਜਿਸ ਕਾਰਨ ਸ਼ੀਸ਼ਾ ਨੁਕਸਾਨਿਆ ਗਿਆ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
