Trending Now
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
#40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
#ਫਿਰੋਜ਼ਪੁਰ ‘ਚ ਅਨੋਖਾ ਰੋਸ ਪ੍ਰਦਰਸ਼ਨ: ਫੂਡ ਇੰਸਪੈਕਟਰ ਦੀ ਵਾਪਸੀ ਲਈ ਨੈਸ਼ਨਲ ਹਾਈਵੇ ਜਾਮ
#20 ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ, ਨਾਲ ਮਿਲੀਆਂ 3 ਜੋੜੀਆਂ ਚਾਂਦੀ ਦੀਆਂ ਪੰਜੇਬਾਂ!
#ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
#ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਬਹਾਲੀ ਲਈ ਲੋਕਾਂ ਦਾ ਰੋਸ, 8 ਅਕਤੂਬਰ ਨੂੰ ਚੁੰਗੀ ਨੰਬਰ 7 ਬੰਦ ਕਰਨ ਦਾ ਐਲਾਨ
#ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
#-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ‘ਚ ਕਰਵਾਇਆ ਡਰੋਨ ਸ਼ੋਅ
ਏ.ਡੀ.ਸੀ. ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
- kakkar.news
- June 26, 2026
- Punjab
ਏ.ਡੀ.ਸੀ. ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਫ਼ਿਰੋਜ਼ਪੁਰ, 26 ਜੂਨ 2026 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਅਮਨਦੀਪ ਕੌਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸੰਬੰਧਿਤ ਹਰ ਸ਼ਿਕਾਇਤ ਨੂੰ ਪਹਿਲ ਦੇ ਆਧਾਰ ‘ਤੇ ਅਤੇ ਨਿਰਧਾਰਤ ਸਮੇਂ ਅੰਦਰ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ www.punjabdisewa.com ਪੋਰਟਲ ਰਾਹੀਂ ਵਪਾਰੀ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਸਕਦੇ ਹਨ ਅਤੇ ਜ਼ਿਲ੍ਹੇ ਨਾਲ ਸਬੰਧਿਤ ਬਹੁਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਜਲਦ ਹੱਲ ਕਰਨ ਲਈ ਸੰਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਹੋਰ ਕਿਹਾ ਕਿ ਇਸ ਪੋਰਟਲ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੀ ਰਾਜ ਪੱਧਰ ‘ਤੇ ਵੀ ਨਿਰੰਤਰ ਸਮੀਖਿਆ ਹੁੰਦੀ ਹੈ, ਇਸ ਲਈ ਕਿਸੇ ਵੀ ਮਾਮਲੇ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਬਜ਼ਾਰਾਂ ਵਿੱਚ ਟਰੈਫਿਕ ਪ੍ਰਬੰਧ ਨੂੰ ਸੁਚਾਰੂ ਬਣਾਉਣ, ਸਫ਼ਾਈ ਪ੍ਰਬੰਧ ਮਜ਼ਬੂਤ ਕਰਨ, ਸੀਵਰੇਜ ਸਿਸਟਮ, ਡੀਸਿਲਟਿੰਗ, ਪੀਣ ਵਾਲੇ ਪਾਣੀ ਦੀ ਯੋਗ ਸਪਲਾਈ ਅਤੇ ਸੈਂਪਲਿੰਗ, ਫੌਗਿੰਗ ਆਦਿ ਯਕੀਨੀ ਬਣਾਉਣ ਲਈ ਵੀ ਸੰਬੰਧਤ ਅਧਿਕਾਰੀਆਂ ਨੂੰ ਖਾਸ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Categories

Recent Posts