ਸੂਬਾ ਪੱਧਰੀ ਅਵਾਰਡ ਸਮਾਰੋਹ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਦੋ ਡਾਕਟਰ ਸਨਮਾਨਿਤ
- 24 Views
- kakkar.news
- July 3, 2026
- Punjab
ਸੂਬਾ ਪੱਧਰੀ ਅਵਾਰਡ ਸਮਾਰੋਹ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਦੋ ਡਾਕਟਰ ਸਨਮਾਨਿਤ
ਫਿਰੋਜ਼ਪੁਰ, 3 ਜੁਲਾਈ 2026(ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਡਾਕਟਰ ਦਿਵਸ ਸਬੰਧੀ ਕਰਵਾਏ ਗਏ ਸੂਬਾ ਪੱਧਰੀ ਅਵਾਰਡ ਸਮਾਰੋਹ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਹਸਪਤਾਲ ਦੇ ਦੋ ਡਾਕਟਰਾਂ ਨੂੰ ਸਨਮਾਨਿਤ ਕੀਤਾ ਹੈ। ਇਨ੍ਹਾਂ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਦੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਆਂਚਲ ਨੰਦਰਾਜੋਗ ਅਤੇ ਐਨਸਥੀਸੀਆ ਦੇ ਮਾਹਰ ਡਾ ਵਿਸ਼ਾਲ ਬਜਾਜ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ, ਸਮਰਪਣ ਅਤੇ ਵਧੀਆ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਫ਼ਿਰੋਜਪੁਰ ਡਾ ਮੀਨਾਕਸ਼ੀ ਢੀਂਗਰਾ ਨੇ ਦੋਵਾਂ ਡਾਕਟਰਾਂ ਨੂੰ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਪੂਰੇ ਜ਼ਿਲ੍ਹਾ ਸਿਹਤ ਵਿਭਾਗ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ ਆਂਚਲ ਨੰਦਰਾਜੋਗ ਅਤੇ ਡਾ. ਵਿਸ਼ਾਲ ਬਜਾਜ ਨੇ ਆਪਣੀ ਮਿਹਨਤ, ਲਗਨ ਅਤੇ ਜਨਸੇਵਾ ਪ੍ਰਤੀ ਸਮਰਪਣ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ, ਜੋ ਹੋਰਨਾਂ ਲਈ ਵੀ ਪ੍ਰੇਰਣਾ ਸਰੋਤ ਹੈ। ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ ਨੇ ਦੋਵੇਂ ਡਾਕਟਰਾਂ ਨੂੰ ਵਧਾਈ ਦਿੰਦੇ ਦੱਸਿਆ ਕਿ ਦੋਵੇਂ ਡਾਕਟਰ ਭਵਿੱਖ ਵਿੱਚ ਵੀ ਇਸੇ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ ਅਤੇ ਵਿਭਾਗ ਦਾ ਨਾਮ ਹੋਰ ਰੌਸ਼ਨ ਕਰਨਗੇ।
ਅੰਤ ਵਿੱਚ ਸਿਵਲ ਸਰਜਨ ਨੇ ਦੋਵਾਂ ਸਨਮਾਨਿਤ ਡਾਕਟਰਾਂ ਨੂੰ ਦੁਬਾਰਾ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਅਤੇ ਹੋਰ ਉੱਚੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦਾ ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ।
