ਸਿਵਲ ਸਰਜਨ ਵਲੋ ਡੇਂਗੂ ਤੋਂ ਬਚਾਅ ਸੰਬਧੀ ਜਾਗਰੂਕਤਾ ਬੈਨਰ ਜਾਰੀ
- 28 Views
- kakkar.news
- July 3, 2026
- Punjab
ਸਿਵਲ ਸਰਜਨ ਵਲੋ ਡੇਂਗੂ ਤੋਂ ਬਚਾਅ ਸੰਬਧੀ ਜਾਗਰੂਕਤਾ ਬੈਨਰ ਜਾਰੀ
ਫਿਰੋਜ਼ਪੁਰ, 3 ਜੂਲਾਈ 2026 (ਅਨੁਜ ਕੱਕੜ ਟੀਨੂੰ)
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਸੂਬੇ ’ਚ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਹੇਠ ਡਾ. ਮੀਨਾਕਸ਼ੀ ਢੀਂਗਰਾ ਸਿਵਲ ਸਰਜਨ ਵੱਲੋ ਡੇਂਗੂ ਤੋਂ ਬਚਾਅ ਸੰਬਧੀ ਜਾਗਰੂਕਤਾ ਬੈਨਰ ਰਿਲੀਜ਼ ਕਰਕੇ ਡੇਂਗੂ ਤੋਂ ਬਚਾਅ ਦਾ ਸੁਨੇਹਾ ਦਿੱਤਾ ਗਿਆ। ਉਨ੍ਹਾਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਤੋਂ ਬਚਾਉਣ ਲਈ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਖਤਮ ਕਰਨ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪਏ ਕਬਾੜ ਵਿੱਚ ਅਤੇ ਆਲੇ ਦੁਆਲੇ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਤੇ ਕਬਾੜ ਵਿੱਚ ਜਮ੍ਹਾਂ ਪਾਣੀ ਨੂੰ ਹਰ ਹਾਲਤ ਵਿੱਚ ਸਾਫ਼ ਕੀਤਾ ਜਾਵੇ। ਇਸ ਤੋਂ ਇਲਾਵਾ ਘਰ ਵਿੱਚ ਚੱਲ ਰਹੇ ਕੂਲਰਾਂ ਅਤੇ ਫਰਿੱਜ ਦੇ ਪਿੱਛੇ ਲੱਗੀਆਂ ਟਰੇਆਂ ਨੂੰ ਹਰ ਸ਼ੁੱਕਰਵਾਰ ਖਾਲੀ ਕਰਕੇ ਸਾਫ ਕੀਤਾ ਜਾਵੇ। ਆਪਾਂ ਸਾਰੇ ਰਲ੍ਹ ਮਿੱਲ ਕੇ ਆਪਣੀ ਜ਼ੁੰਮੇਵਾਰੀ ਸਮਝਦੇ ਹੋਏ ਡੇਂਗੂ ਬਿਮਾਰੀ ਤੋਂ ਬਚਾਓ ਕਰ ਸਕਦੇ ਹਾਂ।
ਇਸ ਮੌਕੇ ਸੰਜੀਵ ਸ਼ਰਮਾ ਜ਼ਿਲਾ ਮਾਸ ਮੀਡੀਆ ਅਫ਼ਸਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ ਤੇ ਨਰਸਿੰਗ ਵਿਦਿਆਰਥੀਆਂ ਨੂੰ ਨਾਲ ਲੈ ਕੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜ਼ਰੂਰੀ ਹਨ। ਉਨ੍ਹਾ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ’ਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ’ਚ ਪੈਦਾ ਹੁੰਦਾ ਹੈ।
ਇਸ ਮੌਕੇ ਡਾ. ਸੁਸ਼ਮਾ ਠੱਕਰ ਸਹਾਇਕ ਸਿਵਲ ਸਰਜਨ, ਡਾ. ਹਰਪ੍ਰੀਤ, ਡਾ. ਮਨਮੀਤ, ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ, ਵਿਕਾਸ ਕਾਲੜਾ ਪੀ ਏ , ਹਰੀਸ਼ ਕਟਾਰੀਆ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਮੈਡਮ ਪੂਜਾ, ਮੈਡਮ ਨੇਹਾ ਸਿਹਤ ਇੰਸਪੈਕਟਰ ਅਮਰਜੀਤ ਮਜ਼ੂਦ ਸਨ।
