ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਲਈ ਸ੍ਰੀ ਹਰਪ੍ਰੀਤ ਸਿੰਘ ਆਈ.ਪੀ.ਐੱਸ. ਪੁਲਿਸ ਅਬਜ਼ਰਵਰ ਨਿਯੁਕਤ
- 25 Views
- kakkar.news
- July 3, 2026
- Punjab
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਲਈ ਸ੍ਰੀ ਹਰਪ੍ਰੀਤ ਸਿੰਘ ਆਈ.ਪੀ.ਐੱਸ. ਪੁਲਿਸ ਅਬਜ਼ਰਵਰ ਨਿਯੁਕਤ
ਫ਼ਿਰੋਜ਼ਪੁਰ, 3 ਜੁਲਾਈ 2026 (ਅਨੁਜ ਕੱਕੜ ਟੀਨੂੰ)
ਪੰਜਾਬ ਰਾਜ ਵਿੱਚ ਨਗਰ ਕੌਂਸਲ ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ ਦੀਆਂ ਚੋਣਾਂ ਮਿਤੀ 5 ਜੁਲਾਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ, ਆਈ.ਪੀ.ਐੱਸ. ਡੀ.ਆਈ.ਜੀ. ਈ.ਓ.ਡਬਲਿਊ, ਵਿਜੀਲੈਂਸ ਬਿਊਰੋ ਨੂੰ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਜ਼ਿਲ੍ਹੇ ਅੰਦਰ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਜ਼ਿਲ੍ਹੇ ਦੇ ਵੋਟਰ, ਉਮੀਦਵਾਰ ਜਾਂ ਰਾਜਨੀਤਿਕ ਪਾਰਟੀਆਂ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਸਬੰਧੀ ਸ਼ਿਕਾਇਤ ਜਾਂ ਸੁਝਾਅ ਬਾਰੇ ਉਨ੍ਹਾਂ ਨਾਲ ਮੋ. ਨੰਬਰ 98144-32144 ਜਾਂ ਈ.ਮੇਲ ਆਈਡੀ harpreet.singh144@punjabpolice.gov.in ’ਤੇ ਸੰਪਰਕ ਕਰ ਸਕਦੇ ਹਨ।
