ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ
- 11 Views
- kakkar.news
- July 6, 2026
- Punjab
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ
ਫ਼ਿਰੋਜ਼ਪੁਰ 06 ਜੁਲਾਈ, 2026
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਿਰੋਜ਼ਪੁਰ ਵੱਲੋਂ ਅੱਜ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਦੇ ਤਹਿਤ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਨ ਉਪਯੋਗੀ ਸੇਵਾਵਾਂ ਨਾਲ ਸਬੰਧਤ ਸਾਰੇ ਮਹਿਕਮਿਆਂ ਦੇ ਨੁਮਾਇੰਦੇ, ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰ ਦੇ ਸਾਰੇ ਮੈਂਬਰ ਮੌਜੂਦ ਸਨ।
ਇਸ ਪ੍ਰੋਗਰਾਮ ਵਿੱਚ ਸ੍ਰੀ ਦਰਬਾਰੀ ਲਾਲ, ਚੇਅਰਮੈਨ, ਸਥਾਈ ਲੋਕ ਅਦਾਲਤ, ਫਿਰੋਜਪੁਰ ਅਤੇ ਸ੍ਰੀ ਰਾਜੇਸ਼ਵਰ ਸਿੰਘ ਸ਼ੇਰਗਿੱਲ, ਮੈਂਬਰ, ਸਥਾਈ ਲੋਕ ਅਦਾਲਤ ਬਤੌਰ ਰਿਸੋਰਸ ਪਰਸਨ ਮੌਜੂਦ ਸਨ, ਜਿਹਨਾਂ ਵੱਲੋਂ ਹਾਜ਼ਰ ਨੁਮਾਇੰਦਿਆਂ ਨੂੰ ਸਥਾਈ ਲੋਕ ਅਦਾਲਤ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਦਿੱਤੀ ਅਤੇ ਸਥਾਈ ਲੋਕ ਅਦਾਲਤ ਵਿੱਚ ਲਗਾਏ ਜਾਣ ਵਾਲੇ ਕੇਸਾਂ ਦਾ ਵੇਰਵਾ ਅਤੇ ਕੇਸ ਦਾਇਰ ਕਰਨ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
