ਫਿਰੋਜ਼ਪੁਰ ‘ਚ ਕਿਸਾਨਾਂ ਨੇ ਟੋਲ ਕੀਤਾ ਮੁਫ਼ਤ, ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
- kakkar.news
- July 14, 2026
- Punjab
ਫਿਰੋਜ਼ਪੁਰ ‘ਚ ਕਿਸਾਨਾਂ ਨੇ ਟੋਲ ਕੀਤਾ ਮੁਫ਼ਤ, ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
ਫਿਰੋਜ਼ਪੁਰ, 14 ਜੁਲਾਈ 2026 (ਅਨੁਜ ਕੱਕੜ ਟੀਨੂੰ)
ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੱਦੇ ‘ਤੇ ਅੱਜ ਫਿਰੋਜ਼ਪੁਰ ਵਿੱਚ ਕਿਸਾਨਾਂ ਵੱਲੋਂ ਟੋਲ ਪਲਾਜ਼ਾ ਮੁਫ਼ਤ ਕਰ ਦਿੱਤਾ ਗਿਆ। ਇਸ ਦੌਰਾਨ ਸਵੇਰ ਤੋਂ ਸ਼ਾਮ 4 ਵਜੇ ਤੱਕ ਵਾਹਨਾਂ ਤੋਂ ਕੋਈ ਟੋਲ ਫੀਸ ਨਹੀਂ ਵਸੂਲੀ ਗਈ।
ਕਿਸਾਨਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਮੰਨਣ ਦੀ ਮੰਗ ਕੀਤੀ।
ਕਿਸਾਨ ਆਗੂ ਰਣਜੀਤ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪੱਧਰੀ ਸੱਦੇ ‘ਤੇ ਪੰਜਾਬ ਦੇ ਵੱਖ-ਵੱਖ ਟੋਲ ਪਲਾਜ਼ਿਆਂ ਨੂੰ ਸਵੇਰ ਤੋਂ ਸ਼ਾਮ 4 ਵਜੇ ਤੱਕ ਮੁਫ਼ਤ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਲੈਂਡ ਪੂਲਿੰਗ ਨੀਤੀ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
