ਫਿਰੋਜ਼ਪੁਰ ਵਿੱਚ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਵਕੀਲਾਂ ਦੀ ਭੁੱਖ ਹੜਤਾਲ ਸ਼ੁਰੂ, ‘ਨੋ ਵਰਕ ਡੇ’ ਅੰਦੋਲਨ ਜਾਰੀ
- kakkar.news
- July 20, 2026
- Punjab
ਫਿਰੋਜ਼ਪੁਰ ਵਿੱਚ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਵਕੀਲਾਂ ਦੀ ਭੁੱਖ ਹੜਤਾਲ ਸ਼ੁਰੂ, ‘ਨੋ ਵਰਕ ਡੇ’ ਅੰਦੋਲਨ ਜਾਰੀ
ਫਿਰੋਜ਼ਪੁਰ, 20 ਜੁਲਾਈ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਵਿੱਚ ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਬਾਰ ਐਸੋਸੀਏਸ਼ਨ ਵੱਲੋਂ ਪਹਿਲਾਂ ਤੋਂ ਚੱਲ ਰਹੇ ‘ਨੋ ਵਰਕ ਡੇ’ ਅੰਦੋਲਨ ਦੇ ਨਾਲ ਹੁਣ ਸੋਮਵਾਰ ਤੋਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਸੱਦੇ ‘ਤੇ ਕਈ ਐਡਵੋਕੇਟ ਭੁੱਖ ਹੜਤਾਲ ‘ਤੇ ਬੈਠੇ ਅਤੇ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ। ਵਕੀਲਾਂ ਨੇ ਕਿਹਾ ਕਿ ਇਸ ਨੀਤੀ ਨਾਲ ਵਕੀਲ ਭਾਈਚਾਰੇ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨਾ ਪੈ ਰਿਹਾ ਹੈ।
ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਲਵਜੀਤ ਸਿੰਘ ਟੂਰਨਾ ਨੇ ਕਿਹਾ ਕਿ ਜਦੋਂ ਤੱਕ ਐਲ.ਏ.ਡੀ.ਸੀ. ਨੀਤੀ ਨੂੰ ਵਾਪਸ ਨਹੀਂ ਲਿਆ ਜਾਂਦਾ ਜਾਂ ਇਸ ਵਿੱਚ ਉਚਿਤ ਸੋਧ ਨਹੀਂ ਕੀਤੀ ਜਾਂਦੀ, ਉਦੋਂ ਤੱਕ ‘ਨੋ ਵਰਕ ਡੇ’ ਅੰਦੋਲਨ ਅਤੇ ਭੁੱਖ ਹੜਤਾਲ ਜਾਰੀ ਰਹੇਗੀ।
ਇਸ ਮੌਕੇ ਐਡਵੋਕੇਟ ਰੋਹਿਤ ਨੇ ਵੀ ਵਕੀਲ ਭਾਈਚਾਰੇ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਸਾਰੇ ਵਕੀਲ ਇਕਜੁੱਟ ਹਨ ਅਤੇ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰੱਖਣਗੇ।
ਭੁੱਖ ਹੜਤਾਲ ਦੌਰਾਨ ਵਕੀਲਾਂ ਨੇ ਇੱਕਜੁੱਟ ਹੋ ਕੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਐਲ.ਏ.ਡੀ.ਸੀ. ਨੀਤੀ ‘ਤੇ ਮੁੜ ਵਿਚਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਵਿਰੋਧ ਪ੍ਰਦਰਸ਼ਨ ਅਤੇ ‘ਨੋ ਵਰਕ ਡੇ’ ਅੰਦੋਲਨ ਲਗਾਤਾਰ ਜਾਰੀ ਰਹੇਗਾ।
