ਫਿਰੋਜ਼ਪੁਰ ਪੁਲਿਸ ਨੇ ਮੋਟਰਸਾਈਕਲ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 7 ਚੋਰੀ ਦੇ ਮੋਟਰਸਾਈਕਲ ਤੇ 7 ਮੋਬਾਈਲ ਫੋਨ ਬਰਾਮਦ
- kakkar.news
- July 22, 2026
- Crime Punjab
ਫਿਰੋਜ਼ਪੁਰ ਪੁਲਿਸ ਨੇ ਮੋਟਰਸਾਈਕਲ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 7 ਚੋਰੀ ਦੇ ਮੋਟਰਸਾਈਕਲ ਤੇ 7 ਮੋਬਾਈਲ ਫੋਨ ਬਰਾਮਦ
ਫਿਰੋਜ਼ਪੁਰ 22 ਜੁਲਾਈ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਮੋਟਰਸਾਈਕਲ ਚੋਰੀ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ, ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਚੋਰੀਸ਼ੁਦਾ ਮੋਟਰਸਾਈਕਲ ਅਤੇ 7 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਪੁਲਿਸ ਅਨੁਸਾਰ ਗਸ਼ਤ ਦੌਰਾਨ ਇੱਕ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਵਿਸ਼ਾਲ ਉਰਫ਼ ਸਾਗਰ, ਪੁੱਤਰ ਮਹਿੰਦਰ ਵਾਸੀ ਜ਼ੀਰਾ ਗੇਟ ,ਬੂਟਾ ਉਰਫ਼ ਜਸ਼ਨ ਪੁੱਤਰ ਅਨਵਰ , ਬੱਬਲੂ ਪੁੱਤਰ ਬਲਵੀਰ ਸਿੰਘ ਵਸਿਆਨ ਮੁਹੱਲਾ ਧਰਮਪੁਰਾ ਮੱਲਾਂਵਾਲਾ ਅਤੇ ਮਨਕੋਮਲ ਉਰਫ਼ ਕੋਮਬਾ ਪੁੱਤਰ ਚੰਨ ਵਾਸੀ ਨੇੜੇ ਰੇਲਵੇ ਲਾਈਨ ਪਿੰਡ ਕਟੋਰਾ ਕਥਿਤ ਤੌਰ ‘ਤੇ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਮੋਟਰਸਾਈਕਲ ਚੋਰੀ ਕਰਕੇ ਉਨ੍ਹਾਂ ਨੂੰ ਅੱਗੇ ਵੇਚਣ ਦਾ ਕੰਮ ਕਰਦੇ ਹਨ। ਸੂਚਨਾ ਮਿਲੀ ਕਿ ਉਕਤ ਵਿਅਕਤੀ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਵੇਚਣ ਲਈ ਮਾਰਕੀਟ ਕਮੇਟੀ ਰੱਖੜੀ ਰੋਡ ਦੇ ਸਾਹਮਣੇ ਦਾਣਾ ਮੰਡੀ ਦੇ ਖੰਡਰ ਹੋਏ ਕਮਰਿਆਂ ਕੋਲ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਰੇਡ ਕਰਕੇ ਚਾਰਾਂ ਨੂੰ ਕਾਬੂ ਕਰ ਲਿਆ। ਪੁਲਿਸ ਦਾ ਦਾਅਵਾ ਹੈ ਕਿ ਆਰੋਪੀਆਂ ਦੇ ਕਬਜ਼ੇ ਵਿੱਚੋਂ 7 ਚੋਰੀਸ਼ੁਦਾ ਮੋਟਰਸਾਈਕਲ ਅਤੇ 7 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਬਰਾਮਦ ਕੀਤੇ ਵਾਹਨ ਕਿਹੜੇ-ਕਿਹੜੇ ਥਾਵਾਂ ਤੋਂ ਚੋਰੀ ਕੀਤੇ ਗਏ ਸਨ
