ਫਿਰੋਜ਼ਪੁਰ ਵਿੱਚ ਭਾਜਪਾ ਦਫ਼ਤਰ ਬਾਹਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਅਮਰੀਕਾ ਨਾਲ ਸੰਭਾਵਿਤ ਮੁਕਤ ਵਪਾਰ ਸਮਝੌਤੇ ਦਾ ਕੀਤਾ ਵਿਰੋਧ
- kakkar.news
- July 22, 2026
- Punjab
ਫਿਰੋਜ਼ਪੁਰ ਵਿੱਚ ਭਾਜਪਾ ਦਫ਼ਤਰ ਬਾਹਰ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਅਮਰੀਕਾ ਨਾਲ ਸੰਭਾਵਿਤ ਮੁਕਤ ਵਪਾਰ ਸਮਝੌਤੇ ਦਾ ਕੀਤਾ ਵਿਰੋਧ
ਫਿਰੋਜ਼ਪੁਰ 22 ਜੁਲਾਈ 2026 (ਅਨੁਜ ਕੱਕੜ ਟੀਨੂੰ)
ਸੰਯੁਕਤ ਕਿਸਾਨ ਮੋਰਚੇ ਦੀ ਸੂਬਾ ਪੱਧਰੀ ਕਾਲ ‘ਤੇ ਅੱਜ ਫਿਰੋਜ਼ਪੁਰ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਅਮਰੀਕਾ ਨਾਲ ਸੰਭਾਵਿਤ ਟੈਕਸ ਮੁਕਤ (ਮੁਕਤ ਵਪਾਰ) ਸਮਝੌਤੇ ਦਾ ਵਿਰੋਧ ਕੀਤਾ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਅਜਿਹਾ ਸਮਝੌਤਾ ਭਾਰਤੀ ਖੇਤੀਬਾੜੀ, ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਇਸ ਦਾ ਸਿੱਧਾ ਨੁਕਸਾਨ ਦੇਸ਼ ਦੇ ਕਿਸਾਨਾਂ ਨੂੰ ਝੱਲਣਾ ਪਵੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਕਿਸੇ ਵੀ ਅਜਿਹੇ ਫ਼ੈਸਲੇ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਅਵਤਾਰ ਮਹਿਮਾ ਨੇ ਵੀ ਸੰਬੋਧਨ ਕੀਤਾ ਅਤੇ ਆਪਣਾ ਪੱਖ ਰੱਖਿਆ
