ਵੀਰ ਜਵਾਨਾਂ ਨੇ ਵਿਦਿਆਰਥੀਆਂ ਨੂੰ ਸਿਖਾਇਆ ਅਨੁਸ਼ਾਸਨ ਅਤੇ ਦੇਸ਼ ਸੇਵਾ ਦਾ ਪਾਠ
- kakkar.news
- July 25, 2026
- Punjab
ਵੀਰ ਜਵਾਨਾਂ ਨੇ ਵਿਦਿਆਰਥੀਆਂ ਨੂੰ ਸਿਖਾਇਆ ਅਨੁਸ਼ਾਸਨ ਅਤੇ ਦੇਸ਼ ਸੇਵਾ ਦਾ ਪਾਠ
ਫਿਰੋਜ਼ਪੁਰ, 25 ਜੁਲਾਈ 2026 (ਅਨੁਜ ਕੱਕੜ ਟੀਨੂੰ)
ਕਾਰਗਿਲ ਵਿਜੇ ਦਿਵਸ ਦੇ ਮੌਕੇ ‘ਤੇ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ, ਫਿਰੋਜ਼ਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਰਤੀ ਫੌਜ ਦੇ ਵੀਰ ਜਵਾਨਾਂ ਨੇ ਸਕੂਲ ਵਿੱਚ ਪਹੁੰਚ ਕੇ ਵਿਦਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਕੀਤੀ ਅਤੇ ਕਾਰਗਿਲ ਯੁੱਧ ਦੌਰਾਨ ਭਾਰਤੀ ਸੈਨਿਕਾਂ ਵੱਲੋਂ ਦਿਖਾਈ ਗਈ ਬਹਾਦਰੀ, ਤਿਆਗ ਅਤੇ ਦੇਸ਼ ਸੇਵਾ ਦੀਆਂ ਪ੍ਰੇਰਣਾਦਾਇਕ ਕਹਾਣੀਆਂ ਸਾਂਝੀਆਂ ਕੀਤੀਆਂ।
ਜਵਾਨਾਂ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਸਮਰਪਣ, ਅਨੁਸ਼ਾਸਨ, ਮਿਹਨਤ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਕਾਰਗਿਲ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਹਮੇਸ਼ਾ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਰਹਿਣਗੀਆਂ।
ਇਸ ਦੌਰਾਨ ਵਿਦਿਆਰਥੀਆਂ ਨੇ ਵੀ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਭਾਗ ਲਿਆ ਅਤੇ ਕਾਰਗਿਲ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਕੂਲ ਦੇ ਮੁਖੀ ਨੇ ਵੀਰ ਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੇਰਣਾਦਾਇਕ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਰਾਸ਼ਟਰ ਪ੍ਰੇਮ, ਅਨੁਸ਼ਾਸਨ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।
ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਰਹੇ।
