ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ “ਸਮਾਧਾਨ ਸਮਾਰੋਹ–2026” ਤਹਿਤ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ 21 ਤੋਂ 23 ਅਗਸਤ ਨੂੰ
- kakkar.news
- July 29, 2026
- Punjab
ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ “ਸਮਾਧਾਨ ਸਮਾਰੋਹ–2026” ਤਹਿਤ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ 21 ਤੋਂ 23 ਅਗਸਤ ਨੂੰ
ਫਿਰੋਜ਼ਪੁਰ, 29 ਜੁਲਾਈ 2026 (ਅਨੁਜ ਕੱਕੜ ਟੀਨੂੰ)
ਸ਼੍ਰੀ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਫ਼ਿਰੋਜ਼ਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਸਮਾਧਾਨ ਸਮਾਰੋਹ–2026 ਦੇ ਤਹਿਤ 21, 22 ਅਤੇ 23 ਅਗਸਤ 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਪੈਸ਼ਲ ਲੋਕ ਅਦਾਲਤ ਦਾ ਉਦੇਸ਼ ਸੁਪਰੀਮ ਕੋਰਟ ਵਿੱਚ ਲੰਬਿਤ ਮਾਮਲਿਆਂ ਦਾ ਆਪਸੀ ਸਹਿਮਤੀ ਰਾਹੀਂ ਤੇਜ਼, ਸੁਖਾਲਾ ਨਿਪਟਾਰਾ ਕਰਨਾ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਮੁਕੱਦਮਾ ਧਿਰਾਂ ਅਤੇ ਹੋਰ ਸਬੰਧਤ ਵਿਅਕਤੀਆਂ ਨੂੰ ਇਸ ਵਿਸ਼ੇਸ਼ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ਜਾਂਦੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਜਾ ਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
“ਨਿਆਂ ਸਭਨਾ ਲਈ – ਆਪਸੀ ਸਹਿਮਤੀ ਨਾਲ ਵਿਵਾਦਾਂ ਦਾ ਸੁਖਾਲਾ ਨਿਪਟਾਰਾ”
