ਸਫਾਈ ਸੇਵਕਾਂ ਦੇ ਪੰਜਾਬ ਬੰਦ ਦਾ ਫਿਰੋਜ਼ਪੁਰ ‘ਚ ਅਸਰ,
- kakkar.news
- July 30, 2026
- Punjab
ਸਫਾਈ ਸੇਵਕਾਂ ਦੇ ਪੰਜਾਬ ਬੰਦ ਦਾ ਫਿਰੋਜ਼ਪੁਰ ‘ਚ ਅਸਰ, ਮੁੱਖ ਬਾਜ਼ਾਰ ਰਹੇ ਬੰਦ; ਆਵਾਜਾਈ ਰਹੀ ਆਮ, ਪੁਲਿਸ ਮੁਸਤੈਦ
ਫਿਰੋਜ਼ਪੁਰ, 30 ਜੁਲਾਈ 2026 ( ਅਨੁਜ ਕੱਕੜ ਟੀਨੂੰ )ਸਫਾਈ ਸੇਵਕਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਅਸਰ ਹੁਣ ਫਿਰੋਜ਼ਪੁਰ ਵਿੱਚ ਵੀ ਸਾਫ਼ ਤੌਰ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ, ਜਦਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਾਲਾਂਕਿ ਸੜਕਾਂ ‘ਤੇ ਆਵਾਜਾਈ ਆਮ ਵਾਂਗ ਜਾਰੀ ਰਹੀ ਅਤੇ ਸ਼ਹਿਰ ਵਿੱਚ ਹਾਲਾਤ ਪੂਰੀ ਤਰ੍ਹਾਂ ਸ਼ਾਂਤਮਈ ਰਹੇ।
ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਫਿਰੋਜ਼ਪੁਰ ਦੇ ਮੁੱਖ ਬਾਜ਼ਾਰਾਂ ਵਿੱਚ ਸਵੇਰ ਤੋਂ ਹੀ ਸੁੰਨਾਪਣ ਦੇਖਣ ਨੂੰ ਮਿਲਿਆ। ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ, ਜਿਸ ਕਾਰਨ ਰੋਜ਼ਾਨਾ ਦੇ ਮੁਕਾਬਲੇ ਬਾਜ਼ਾਰਾਂ ਵਿੱਚ ਚਹਿਲ-ਪਹਿਲ ਕਾਫ਼ੀ ਘੱਟ ਰਹੀ।
ਦੂਜੇ ਪਾਸੇ, ਸ਼ਹਿਰ ਦੀਆਂ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਆਮ ਤਰ੍ਹਾਂ ਜਾਰੀ ਰਹੀ। ਲੋਕ ਆਪਣੇ ਜ਼ਰੂਰੀ ਕੰਮਾਂ ਲਈ ਆਉਂਦੇ-ਜਾਂਦੇ ਨਜ਼ਰ ਆਏ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਰਿਹਾ। ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਾਲਾਤਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਫਿਲਹਾਲ ਫਿਰੋਜ਼ਪੁਰ ਵਿੱਚ ਬੰਦ ਦੌਰਾਨ ਮਾਹੌਲ ਸ਼ਾਂਤਮਈ ਬਣਿਆ ਹੋਇਆ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੀ ਕੋਈ ਸੂਚਨਾ ਨਹੀਂ ਮਿਲੀ।
