Trending Now
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵੱਲੋਂ ‘ਇੰਡਕਸ਼ਨ ਪ੍ਰੋਗਰਾਮ-2026’ ਦੌਰਾਨ “ਰੁੱਖ ਲਗਾਉਣ ਦੀ ਮੁਹਿੰਮ” ਦਾ ਆਯੋਜਨ
#2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਤੇਜ਼ ਕੀਤੀਆਂ ਸਰਗਰਮੀਆਂ,
#ਪੀ. ਏ. ਯੂ.-ਕੇ.ਵੀ.ਕੇ. ਫ਼ਿਰੋਜ਼ਪੁਰ ਵਿਖੇ ਸਾਬਣ ਅਤੇ ਸਫ਼ਾਈ ਪਦਾਰਥ ਬਣਾਉਣ ਸਬੰਧੀ ਕਿੱਤਾ ਮੁੱਖੀ ਸਿਖਲਾਈ ਕੈਂਪ ਆਯੋਜਿਤ
#ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਗਰੂਕਤਾ ਬੈਨਰ ਕੀਤਾ ਗਿਆ ਜਾਰੀ
#ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਕੰਟਰੈਕਟ ਵਰਕਰਾਂ ਦੀ ਤਿੰਨ ਦਿਨਾਂ ਹੜਤਾਲ ਸ਼ੁਰੂ
#ਫਿਰੋਜ਼ਪੁਰ ‘ਚ ਵੀ ਕਾਂਗਰਸ ਦੀ ਗੁੱਟਬਾਜ਼ੀ ਆਈ ਨਜ਼ਰ, ਚੰਨੀ ਦੀ ਰੈਲੀ ਦੇ ਫਲੈਕਸ ਤੋਂ ਰਾਜਾ ਵੜਿੰਗ ਦੀ ਤਸਵੀਰ ਗਾਇਬ
#ਫਿਰੋਜ਼ਪੁਰ ਵਿੱਚ ਅਲਰਟ ਪੁਲਿਸ ਨੇ 3.54 ਕਿਲੋਗ੍ਰਾਮ ਹੈਰੋਇਨ, 2 ਪਿਸਤੌਲਾਂ, 2 ਮੋਬਾਈਲਾਂ ਸਮੇਤ ਨਸ਼ਾ ਤਸਕਰ ਨੂੰ ਕਾਬੂ ਕੀਤਾ
ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
- kakkar.news
- August 5, 2026
- Punjab
ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
ਫ਼ਿਰੋਜ਼ਪੁਰ 5 ਅਗਸਤ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੀਰਾ ਸਿੰਘ ਤੂਤ ਜੀ ਦੀ ਵਾਰਤਕ ਦੀ ਪੁਸਤਕ ਤੂਤ ਦੀ ਪੈੜ ਲੋਕ-ਅਰਪਣ ਕੀਤੀ ਗਈ। ਇਸ ਸਮੇਂ ਸਤਲੁਜ ਪ੍ਰੈੱਸ ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਗਾਮਾ ਸਿੱਧੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਕਿਸਾਨ ਯੂਨੀਅਨ ਤੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਮਹਿਮਾ, ਡੀਟੀਐਫ ਯੂਨੀਅਨ ਫਿਰੋਜਪੁਰ ਤੋਂ ਜਿਲਾ ਪ੍ਰਧਾਨ ਮਲਕੀਤ ਹਰਾਜ , ਸਰਬਜੀਤ ਸਿੰਘ ਭਾਵੜਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਅਵਤਾਰ ਸਿੰਘ ਮਹਿਮਾ ਅਤੇ ਗੁਰਨਾਮ ਸਿੱਧੂ ਗਾਮਾ ਵੱਲੋਂ ਵਿਸ਼ੇਸ਼ ਤੌਰ ਤੇ ਹੀਰਾ ਸਿੰਘ ਤੂਤ ਨੂੰ ਇਸ ਲੋਕ ਅਰਪਣ ਸਮੇਂ ਮੁਬਾਰਕਬਾਦ ਦਿੱਤੀ ਗਈ ।
ਇਸ ਮੌਕੇ ਗੁਰਨਾਮ ਗਾਮਾ ਸਿੱਧੂ, ਅਵਤਾਰ ਸਿੰਘ ਮਹਿਮਾ ਅਤੇ ਮਲਕੀਤ ਸਿੰਘ ਹਰਾਜ ਨੇ ਸਾਂਝੇ ਤੌਰ ‘ਤੇ ਕਿਹਾ ਕਿ ਅੱਜ ਦੇ ਦੌਰ ਵਿੱਚ ਨੌਜਵਾਨ ਪੀੜੀ ਨੂੰ ਕਿਤਾਬਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਮਨੁੱਖ ਦੇ ਵਿਚਾਰਾਂ ਨੂੰ ਵਿਸ਼ਾਲ ਬਣਾਉਂਦੀਆਂ ਹਨ, ਸਮਾਜ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਂਦੀਆਂ ਹਨ ਅਤੇ ਚੰਗੇ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਾਹਿਤ ਮਨੁੱਖ ਨੂੰ ਸਿਰਫ਼ ਗਿਆਨ ਹੀ ਨਹੀਂ ਦਿੰਦਾ, ਸਗੋਂ ਉਸ ਦੇ ਵਿਅਕਤੀਤਵ ਨੂੰ ਵੀ ਨਿਖਾਰਦਾ ਹੈ।
ਡੀਟੀਐਫ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ ਨੇ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ‘ਤੂਤ ਦੀ ਪੈੜ’ ਵਿੱਚ ਸਮਾਜਿਕ ਹਕੀਕਤਾਂ, ਮਨੁੱਖੀ ਜੀਵਨ ਦੇ ਅਨੁਭਵਾਂ ਅਤੇ ਲੋਕ ਜੀਵਨ ਦੀਆਂ ਭਾਵਨਾਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਪਾਠਕਾਂ, ਖਾਸ ਕਰਕੇ ਨੌਜਵਾਨ ਵਰਗ ਨੂੰ ਇਸ ਪੁਸਤਕ ਦਾ ਅਧਿਐਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਚੰਗੀਆਂ ਕਿਤਾਬਾਂ ਮਨੁੱਖ ਦੀ ਸੋਚ ਨੂੰ ਨਵੀਂ ਦਿਸ਼ਾ ਦਿੰਦੀਆਂ ਹਨ ਅਤੇ ਜੀਵਨ ਨੂੰ ਸਾਰਥਕ ਬਣਾਉਣ ਵਿੱਚ ਸਹਾਈ ਸਾਬਤ ਹੁੰਦੀਆਂ ਹਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਲੇਖਕ ਹੀਰਾ ਸਿੰਘ ਤੂਤ ਨੇ ਸਮੂਹ ਹਾਜ਼ਰੀਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿਤਾਬਾਂ ਨਾਲ ਜੁੜਨਾ ਸਮੇਂ ਦੀ ਮੰਗ ਹੈ, ਕਿਉਂਕਿ ਕਿਤਾਬਾਂ ਹੀ ਸਾਨੂੰ ਆਪਣੇ ਇਤਿਹਾਸ, ਸੱਭਿਆਚਾਰ, ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਗਰੂਕ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜਾ ਸਮਾਜ ਕਿਤਾਬਾਂ ਨਾਲ ਜੁੜਿਆ ਰਹਿੰਦਾ ਹੈ, ਉਹ ਹਮੇਸ਼ਾ ਤਰੱਕੀ ਦੇ ਰਾਹ ‘ਤੇ ਅੱਗੇ ਵੱਧਦਾ ਹੈ।
ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜੋਕੀ ਨੌਜਵਾਨ ਪੀੜੀ ਦਿਨੋਂ-ਦਿਨ ਸੋਸ਼ਲ ਮੀਡੀਆ ਵੱਲ ਵੱਧ ਆਕਰਸ਼ਿਤ ਹੋ ਰਹੀ ਹੈ, ਜਿਸ ਕਾਰਨ ਪੜ੍ਹਨ ਦੀ ਆਦਤ ਘਟਦੀ ਜਾ ਰਹੀ ਹੈ ਅਤੇ ਬੌਧਿਕ ਵਿਕਾਸ ਵੀ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਲਾਭਦਾਇਕ ਹੋ ਸਕਦੀ ਹੈ, ਪਰ ਇਸ ਦੇ ਨਾਲ-ਨਾਲ ਕਿਤਾਬਾਂ ਦਾ ਅਧਿਐਨ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਨੌਜਵਾਨਾਂ ਵਿੱਚ ਸਿਰਜਣਾਤਮਕ ਸੋਚ, ਤਰਕਸ਼ੀਲਤਾ ਅਤੇ ਸਮਾਜਿਕ ਚੇਤਨਾ ਦਾ ਵਿਕਾਸ ਹੋ ਸਕੇ।
ਇਸ ਮੌਕੇ ਜਸਪਾਲ ਸਿੰਘ ਜੋਸਨ, ਕਪਿਲ ਸੇਠੀ, ਸਵਰਨ ਸਿੰਘ ਜੋਸਨ, ਨਰਿੰਦਰ ਜੰਮੂ, ਅਮਿਤ ਸ਼ਰਮਾ, ਕਿਰਪਾਲ ਸਿੰਘ, ਸਿਮਰਨਜੀਤ ਸਿੰਘ, ਜੱਗਾ ਗੁਲਾਮੀ ਵਾਲਾ ਅਤੇ ਹੋਰ ਸਾਹਿਤ, ਪੱਤਰਕਾਰੀ, ਅਧਿਆਪਕ ਅਤੇ ਸਮਾਜਿਕ ਖੇਤਰ ਨਾਲ ਸੰਬੰਧਤ ਵੱਡੀ ਗਿਣਤੀ ਵਿੱਚ ਸਾਥੀ ਹਾਜ਼ਰ ਸਨ। ਸਮਾਗਮ ਦੌਰਾਨ ਹਾਜ਼ਰੀਨ ਨੇ ਹੀਰਾ ਸਿੰਘ ਤੂਤ ਨੂੰ ਉਨ੍ਹਾਂ ਦੀ 21ਵੀਂ ਪੁਸਤਕ ਦੇ ਪ੍ਰਕਾਸ਼ਨ ‘ਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਸਾਹਿਤ ਦੀ ਇਸੇ ਤਰ੍ਹਾਂ ਸੇਵਾ ਕਰਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
Categories

Recent Posts