ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
- kakkar.news
- August 10, 2026
- Crime Punjab
ਫਿਰੋਜ਼ਪੁਰ ਸਿਟੀ ਪੁਲਿਸ ਦਾ ਸਨੈਚਰਾਂ ਖ਼ਿਲਾਫ਼ ਐਕਸ਼ਨ, ਦੋ ਮੁਲਜ਼ਮ ਗ੍ਰਿਫ਼ਤਾਰ
ਫਿਰੋਜ਼ਪੁਰ, 10 ਅਗਸਤ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਵਿੱਚ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਸਿਟੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਕਥਿਤ ਸਨੈਚਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਦੇ ਤਿੰਨ ਮੋਟਰਸਾਈਕਲ, ਪੰਜ ਮੋਬਾਇਲ ਫੋਨ ਅਤੇ ਸੋਨੇ ਦੀਆਂ ਵਾਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਪੁਲਿਸ ਅਨੁਸਾਰ ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਵੱਲੋਂ ‘ਆਪਰੇਸ਼ਨ ਪ੍ਰਹਾਰ’ ਤਹਿਤ ਬਦਮਾਸ਼ਾਂ, ਸਨੈਚਰਾਂ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਇਨ੍ਹਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਉਮੀਦ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਕੀਤੇ ਗਏ ਵਾਹਨਾਂ ਤੇ ਮੋਬਾਇਲ ਫੋਨਾਂ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ।
