ITI ਦੇ ਵਿਦਿਆਰਥੀ ਨਿਕਲੇ ਨਸ਼ਾ ਤਸਕਰ, ਵੱਡੀ ਮਾਤਰਾ ‘ਚ ਹੇਰੋਇਨ ਸਮੇਤ ਗ੍ਰਿਫ਼ਤਾਰ
- kakkar.news
- August 11, 2026
- Crime Punjab
ITI ਦੇ ਵਿਦਿਆਰਥੀ ਨਿਕਲੇ ਨਸ਼ਾ ਤਸਕਰ, ਵੱਡੀ ਮਾਤਰਾ ‘ਚ ਹੇਰੋਇਨ ਸਮੇਤ ਗ੍ਰਿਫ਼ਤਾਰ!
ਫਿਰੋਜ਼ਪੁਰ 11 ਅਗਸਤ 2026 (ਅਨੁਜ ਕੱਕੜ ਟੀਨੂੰ)
ਪੰਜਾਬ ਵਿੱਚ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਫਿਰੋਜ਼ਪੁਰ ਰੇਂਜ ਨੂੰ ਇੱਕ ਬਹੁਤ ਵੱਡੀ ਸਫਲਤਾ ਹਾਸਲ ਹੋਈ ਹੈ। ਏਐਨਟੀਐਫ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 150 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਏਆਈਜੀ ਏਐਨਟੀਐਫ ਫਿਰੋਜ਼ਪੁਰ ਰੇਂਜ ਗੁਰਿੰਦਰਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਨੂੰ ਲਗਭਗ ਅੱਧਾ-ਅੱਧਾ ਕਿਲੋ ਦੇ 60 ਵੱਖ-ਵੱਖ ਪੈਕਟਾਂ ਵਿੱਚ ਬਹੁਤ ਹੀ ਚਲਾਕੀ ਨਾਲ ਪੈਕ ਕੀਤਾ ਗਿਆ ਸੀ। ਏਐਨਟੀਐਫ ਦੀ ਇਸ ਸਮੇਂ ਸਿਰ ਕੀਤੀ ਕਾਰਵਾਈ ਨਾਲ ਪਾਕਿਸਤਾਨ ਨਾਲ ਜੁੜੇ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਧੂੜ ਚੱਟਾ ਦਿੱਤੀ ਗਈ ਹੈ।
ਇਸ ਮਾਮਲੇ ਦਾ ਸਭ ਤੋਂ ਚਿੰਤਾਜਨਕ ਪਹਿਲੂ ਇਹ ਹੈ ਕਿ ਫੜੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੌਜਵਾਨ ਆਈਟੀਆਈ (ITI) ਵਿੱਚ ਡਿਪਲੋਮਾ ਕਰ ਰਹੇ ਸਨ। ਪੜ੍ਹਾਈ ਲਿਖਾਈ ਕਰਕੇ ਆਪਣਾ ਭਵਿੱਖ ਬਣਾਉਣ ਦੀ ਉਮਰ ਵਿੱਚ ਨੌਜਵਾਨਾਂ ਦਾ ਨਸ਼ੇ ਦੀ ਦਲਦਲ ਵਿੱਚ ਧੱਸਣਾ ਸਮਾਜ ਅਤੇ ਪ੍ਰਸ਼ਾਸਨ ਲਈ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੈਰੋਇਨ ਦੀ ਇਹ ਵੱਡੀ ਖੇਪ ਕਿੱਥੋਂ ਆਈ ਸੀ, ਇਸ ਨੈੱਟਵਰਕ ਦੇ ਮੁੱਖ ਸਰਗਣੇ ਕੌਣ ਹਨ ਅਤੇ ਇਹ ਸਪਲਾਈ ਅੱਗੇ ਕਿਨ੍ਹਾਂ-ਕਿਨ੍ਹਾਂ ਲੋਕਾਂ ਤੱਕ ਪਹੁੰਚਾਈ ਜਾਣੀ ਸੀ। ਪੁਲਿਸ ਦਾ ਦਾਅਵਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ।
