ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਅਧਿਆਪਕਾਂ ਦਾ ਪ੍ਰਦਰਸ਼ਨ
- kakkar.news
- August 15, 2026
- Punjab
ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਅਧਿਆਪਕਾਂ ਦਾ ਪ੍ਰਦਰਸ਼ਨ
ਫਿਰੋਜ਼ਪੁਰ 15 ਅਗਸਤ 2026 (ਅਨੁਜ ਕੱਕੜ ਟੀਨੂੰ )
ਆਜ਼ਾਦੀ ਦਿਵਸ ਦੇ ਮੌਕੇ ਫਿਰੋਜ਼ਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਪ੍ਰਦਰਸ਼ਨ ਕੰਪਿਊਟਰ ਟੀਚਰ ਯੂਨੀਅਨ ਫਿਰੋਜ਼ਪੁਰ ਅਤੇ 1158 ਸਹਾਇਕ ਪ੍ਰੋਫੈਸਰ ਲਾਇਬ੍ਰੇਰੀਅਨ ਫਰੰਟ ਪੰਜਾਬ ਵੱਲੋਂ ਕੀਤਾ ਗਿਆ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਹਾਲਾਤ ਉਸ ਵੇਲੇ ਤਣਾਅਪੂਰਨ ਹੋ ਗਏ ਜਦੋਂ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਧੱਕਾ-ਮੁੱਕੀ ਹੋ ਗਈ।
ਸਥਿਤੀ ਨੂੰ ਕਾਬੂ ਵਿੱਚ ਕਰਨ ਲਈ ਪੁਲਿਸ ਨੇ ਕੰਪਿਊਟਰ ਟੀਚਰ ਯੂਨੀਅਨ ਫਿਰੋਜ਼ਪੁਰ ਅਤੇ 1158 ਸਹਾਇਕ ਪ੍ਰੋਫੈਸਰ ਲਾਇਬ੍ਰੇਰੀਅਨ ਫਰੰਟ ਪੰਜਾਬ ਦੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਬੱਸਾਂ ਵਿੱਚ ਬਿਠਾ ਕੇ ਮੌਕੇ ਤੋਂ ਹਟਾ ਦਿੱਤਾ ਗਿਆ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ, ਪਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਇਸੇ ਰੋਸ ਦੇ ਤਹਿਤ ਆਜ਼ਾਦੀ ਦਿਵਸ ਮੌਕੇ ਇਹ ਪ੍ਰਦਰਸ਼ਨ ਕੀਤਾ ਗਿਆ।

- August 14, 2026