ਫਿਰੋਜ਼ਪੁਰ ਸਰਹੱਦੀ ਇਲਾਕੇ ‘ਚ ਡਰੋਨ ਐਕਟੀਵਿਟੀ, ਖੇਤਾਂ ‘ਚੋਂ ਹੈਰੋਇਨ ਅਤੇ ਡਰੋਨ ਮਿਲਿਆ
- kakkar.news
- August 19, 2026
- Crime Punjab
ਫਿਰੋਜ਼ਪੁਰ ਸਰਹੱਦੀ ਇਲਾਕੇ ‘ਚ ਡਰੋਨ ਐਕਟੀਵਿਟੀ, ਖੇਤਾਂ ‘ਚੋਂ ਹੈਰੋਇਨ ਅਤੇ ਡਰੋਨ ਮਿਲਿਆ
ਫਿਰੋਜ਼ਪੁਰ 19 ਅਗਸਤ 2026 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚ ਡਰੋਨ ਐਕਟੀਵਿਟੀ ਦੀ ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਬੀਓਪੀ ਕੱਸੋਕੇ ਦੇ ਜਵਾਨਾਂ ਵੱਲੋਂ ਪਿੰਡ ਕਾਲੂ ਵਾਲਾ ਦੇ ਨੇੜੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।
ਸਰਚ ਆਪਰੇਸ਼ਨ ਦੌਰਾਨ ਖੇਤਾਂ ਵਿੱਚੋਂ ਦੋ ਪੈਕਟ ਬਰਾਮਦ ਕੀਤੇ ਗਏ, ਜਿਨ੍ਹਾਂ ਵਿੱਚੋਂ ਕੁੱਲ 1 ਕਿਲੋ 28 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਮੌਕੇ ਤੋਂ DJI Mavic 4 ਮਾਡਲ ਦਾ ਇੱਕ ਡਰੋਨ ਵੀ ਬਰਾਮਦ ਕੀਤਾ ਗਿਆ।
ਬਰਾਮਦਗੀ ਤੋਂ ਬਾਅਦ ਤਫਤੀਸ਼ ਅਫਸਰ ਹੈੱਡ ਕਾਂਸਟੇਬਲ ਪਰਮਿੰਦਰ ਸਿੰਘ ਵੱਲੋਂ ਨਾ-ਮਾਲੂਮ ਵਿਅਕਤੀ ਖ਼ਿਲਾਫ਼ NDPS ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਡਰੋਨ ਅਤੇ ਹੈਰੋਇਨ ਸਰਹੱਦ ਪਾਰੋਂ ਕਿਸ ਤਰੀਕੇ ਨਾਲ ਇੱਥੇ ਪਹੁੰਚੀ ਅਤੇ ਇਸ ਦੇ ਪਿੱਛੇ ਕੌਣ-ਕੌਣ ਲੋਕ ਸ਼ਾਮਲ ਹਨ।
