Trending Now
#ਪੰਜਾਬ ਦੇ ਮੱਛੀ ਕਾਸ਼ਤਕਾਰ ਕਿਸਾਨਾਂ ਵੱਲੋਂ ਪਿੰਡ ਕਾਹਨ ਸਿੰਘ ਵਾਲਾ ਵਿਖ਼ੇ ਬਣੇ ਮੱਛੀ ਫਾਰਮ ਦਾ ਕੀਤਾ ਗਿਆ ਦੌਰਾ
#-ਐਸ.ਡੀ.ਐਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ
#ਕਤਲ, ਫਿਰੌਤੀ ਤੇ ਨਾਜਾਇਜ਼ ਹਥਿਆਰਾਂ ਦੇ ਮਾਮਲਿਆਂ ’ਚ 8 ਆਰੋਪੀ ਗ੍ਰਿਫ਼ਤਾਰ
#40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
#ਫਿਰੋਜ਼ਪੁਰ ‘ਚ ਅਨੋਖਾ ਰੋਸ ਪ੍ਰਦਰਸ਼ਨ: ਫੂਡ ਇੰਸਪੈਕਟਰ ਦੀ ਵਾਪਸੀ ਲਈ ਨੈਸ਼ਨਲ ਹਾਈਵੇ ਜਾਮ
#20 ਕਿਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ, ਨਾਲ ਮਿਲੀਆਂ 3 ਜੋੜੀਆਂ ਚਾਂਦੀ ਦੀਆਂ ਪੰਜੇਬਾਂ!
#ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫਿਰੋਜ਼ਪੁਰ ਸ਼ਹਿਰ ਦੀ ਦਾਣਾ ਮੰਡੀ ਪਹੁੰਚ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
#ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੀ ਬਹਾਲੀ ਲਈ ਲੋਕਾਂ ਦਾ ਰੋਸ, 8 ਅਕਤੂਬਰ ਨੂੰ ਚੁੰਗੀ ਨੰਬਰ 7 ਬੰਦ ਕਰਨ ਦਾ ਐਲਾਨ
#ਵਿਧਾਇਕ ਰਜਨੀਸ਼ ਦਹੀਯਾ ਨੇ ਫਰੀਦਕੋਟ ਤੋਂ ਆਰਮੀ ਏਰੀਆ ਸੜਕ ਦਾ ਕੀਤਾ ਉਦਘਾਟਨ
#-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਰੋਜ਼ਪੁਰ ‘ਚ ਕਰਵਾਇਆ ਡਰੋਨ ਸ਼ੋਅ
ਸਿੱਖਿਆ ਵਿਭਾਗ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
- kakkar.news
- August 20, 2026
- Education Punjab
ਸਿੱਖਿਆ ਵਿਭਾਗ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦੇ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਸੌਂਪੇ ਗਏ ਅਡਵਾਂਸ ਨੋਟਿਸ
ਫ਼ਿਰੋਜ਼ਪੁਰ 20 ਅਗਸਤ 2026 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਫ਼ਿਰੋਜ਼ਪੁਰ ਨੂੰ ਸਮੂਹਿਕ ਛੁੱਟੀ ਤੇ ਜਾਣ ਸੰਬੰਧੀ ਅਡਵਾਂਸ ਨੋਟਿਸ ਦਿੱਤੇ ਗਏ ,ਇਹ ਨੋਟਿਸ ਸਾਂਝਾ ਮੁਲਾਜਮ – ਪੈਨਸ਼ਨਰ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਸਮੇਤ ਡੈਮੋਕ੍ਰੇਟਿਕ ਮੁਲਾਜ਼ਮ ਫਰੰਟ ਦੇ ਝੰਡਿਆਂ ਹੇਠ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ ਫੈਂਸਲੇ ਨੂੰ ਲਾਗੂ ਕਰਨ ਸੰਬੰਧੀ ਸੌਂਪੇ ਗਏ ਹਨ ਕਿ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਹੈੱਡ 27 ਅਗਸਤ ਨੂੰ ਸਮੂਹਿਕ ਛੁੱਟੀ ਲੈਂਦੇ ਹੋਏ ਸਿੱਖਿਆ ਵਿਭਾਗ ਦੇ ਸਮੂਹ ਕਰਮਚਾਰੀ ਸਕੂਲ ਨਾਂ ਜਾਕੇ ਸਿੱਧਾ ਜ਼ਿਲ੍ਹਾ ਪੱਧਰੀ ਰੋਸ਼ ਮੁਜਾਹਿਰੇ ਦਾ ਹਿੱਸਾ ਬਣਨਗੇ।
ਇਸ ਨੋਟਿਸ ਰਾਹੀਂ ਸੂਚਿਤ ਕੀਤਾ ਗਿਆ ਕਿ ਜੇਕਰ ਕਿਸੇ ਵੀ ਕਰਮਚਾਰੀ ਜਾਂ ਸਕੂਲ ਮੁੱਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਰੋਕਿਆ ਗਿਆ ਜਾਂ ਦਬਾਬ ਪਾਇਆ ਗਿਆ ਤਾਂ ਇਹ ਸਹਿਣਯੋਗ ਨਹੀਂ ਹੋਵੇਗਾ।
ਸਾਂਝਾ ਬਿਆਨ ਜ਼ਾਰੀ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੱਟੇ 37 ਭੱਤੇ ਬਹਾਲ ਕਰਨ, ਪੂਰਾ ਬਣਦਾ ਮਹਿੰਗਾਈ ਭੱਤਾ ਜ਼ਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਸੰਬੰਧੀ 2022 ਵਿੱਚ ਜ਼ਾਰੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਤੱਕ ਸੰਘਰਸ਼ ਜ਼ਾਰੀ ਰੱਖਿਆ ਜਾਵੇਗਾ।
ਇਸ ਮੌਕੇ ਡੀ.ਟੀ.ਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜੀਟੀਯੂ ਤੋਂ ਜਗਸੀਰ ਸਿੰਘ ਗਿੱਲ ,ਬੀਐੱਡ ਫਰੰਟ ਤੋਂ ਪਰਮਜੀਤ ਸਿੰਘ ਪੰਮਾ, 6635 ਈ.ਟੀ.ਟੀ ਅਧਿਆਪਕ ਯੂਨੀਅਨ ਤੋਂ ਦੀਪਕ ਕੰਬੋਜ
ਸ਼ਲਿੰਦਰ ਕੰਬੋਜ, ਈਟੀਯੂ ਤੋਂ ਹਰਜੀਤ ਸਿੰਘ ਸਿੱਧੂ, ਕੰਪਿਊਟਰ ਫੈਕਲਟੀ ਐਸੋਸੀਏਸ਼ਨ ਤੋਂ ਗੁਰਵਿੰਦਰ ਸਿੰਘ ਮਠਾੜੂ , ਸਰਬਜੀਤ ਭਾਵੜਾ, ਹੀਰਾ ਸਿੰਘ ਤੂਤ, ਅਮਿਤ ਸ਼ਰਮਾ, ਗੁਰਵਿੰਦਰ ਸਿੰਘ ਖੋਸਾ, ਅਵਤਾਰ ਸਿੰਘ, ਵਿਨੋਦ ਗੁਪਤਾ, ਪਰਮਜੀਤ ਸਿੰਘ, ਸਵਰਨ ਸਿੰਘ, ਹਰਵਿੰਦਰ ਸਿੰਘ ਕੈਲਾਸ਼ , ਸੰਦੀਪ ਕੁਮਾਰ, ਨਿਤਾਸ਼ਾ, ਕਮਲ ਕੰਬੋਜ ਆਦਿ ਹਾਜ਼ਰ ਸਨ।
Categories

Recent Posts