ਐਚ.ਐਮ.ਸੀਨੀਅਰ.ਸੈਕੰਡਰੀ. ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ
- kakkar.news
- August 26, 2026
- Education Punjab
ਐਚ.ਐਮ.ਸੀਨੀਅਰ.ਸੈਕੰਡਰੀ. ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ
ਫਿਰੋਜ਼ਪੁਰ, 26 ਅਗਸਤ 2026 (ਅਨੁਜ ਕੱਕੜ ਟੀਨੂੰ)
ਡਾਇਰੈਕਟਰ ਜਨਰਲ ਆਫ ਪੁਲਿਸ-ਕਮ-ਕਮਾਂਡੈਂਟ ਜਨਰਲ ਪੰਜਾਬ ਹੋਮਗਾਰਡਜ ਐਂਡ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸ੍ਰੀ ਰਾਮ ਸਿੰਘ ਆਈ.ਪੀ.ਐਸ ਦੇ ਨਿਰਦੇਸ਼ਾਂ, ਮਾਣਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ-ਕਮ-ਕੰਟਰੋਲਰ ਸਿਵਲ ਡਿਫੈਂਸ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਅਤੇ ਬਟਾਲੀਅਨ ਕਮਾਂਡਰ ਪੰਜਾਬ ਹੋਮਗਾਰਡਜ ਫਿਰੋਜ਼ਪੁਰ-ਕਮ-ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ਼੍ਰੀ ਗੁਰਲਵਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਹਰਭਗਵਾਨ ਮੈਮੋਰੀਅਲ ਸ.ਸ.ਸਕੂਲ ਫਿਰੋਜ਼ਪੁਰ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਮਹੱਤਤਾ ਤੇ ਕਾਰਜ ਖੇਤਰਾਂ ਬਾਰੇ ਜਾਣਕਾਰੀ ਦੇਣਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਸਟੋਰ ਸੁਪਰਡੈਂਟ ਸਿਵਲ ਡਿਫੈਂਸ ਫਿਰੋਜ਼ਪੁਰ ਸ਼੍ਰੀ ਪਰਮਿੰਦਰ ਸਿੰਘ ਬਾਠ ਵੱਲੋਂ ਸਿਵਲ ਡਿਫੈਂਸ ਬਾਰੇ ਜਾਣ-ਪਛਾਣ ਕਰਵਾ ਕੇ ਕੀਤੀ ਗਈ। ਇਸ ਤੋਂ ਬਾਅਦ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਏਅਰ ਰੇਡ ਵਾਰਨਿੰਗ (ਹਵਾਈ ਹਮਲੇ ਦੀ ਚਿਤਾਵਨੀ) ਦੇਣ ਵਾਲੇ ਸਾਇਰਨ ਸਿਸਟਮ ਬਾਰੇ ਜਾਣਕਾਰੀ ਦਿੱਤੀ ਗਈ। ਮੌਕੇ ਤੇ ਹੀ ਸਾਇਰਨ ਦਾ ਡੈਮੋ ਵੀ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਕੁਦਰਤੀ ਆਫਤ ਭੂਚਾਲ ਦੇ ਆਉਣ ਤੇ ਖੁਦ ਦਾ ਬਚਾਅ ਅਤੇ ਰੈਸਕਿਊ ਸਬੰਧੀ ਜਾਣਕਾਰੀ ਡੈਮੋ ਕਰਵਾ ਕੇ ਦਿੱਤੀ ਗਈ। ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ ਨੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਸਾਹਿਬ ਨੇ ਵੀ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੀ ਮਾਨਸਿਕ ਤੇ ਵਿਵਹਾਰਿਕ ਯੋਗਤਾ ਵਧਾਉਣ ਵਿੱਚ ਸਹਾਈ ਹੁੰਦੇ ਹਨ।
ਇਸ ਮੌਕੇ ਸਿਵਲ ਡਿਫੈਂਸ ਫਿਰੋਜ਼ਪੁਰ ਵੱਲੋਂ ਕੰਪਨੀ ਕਮਾਂਡਰ ਸ੍ਰੀ ਅਨੀਸ਼ ਗੁਪਤਾ, ਕੰਪਨੀ ਕਮਾਂਡਰ ਸ੍ਰੀ ਰਮਨਪ੍ਰੀਤ ਸਿੰਘ ਤੇ ਟੀਮ ਮੈਂਬਰ ਸ੍ਰੀ ਜਗਜੀਤ ਸਿੰਘ(ਵਾਇ.ਉਪ), ਸ੍ਰੀ ਪ੍ਰਤੀਕ ਮੋਂਗਾ (ਡੀ.ਆਰ) ਵੀ ਹਾਜ਼ਰ ।
ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਸ੍ਰੀ ਅਜੀਤ ਕੁਮਾਰ ਅਤੇ ਸਮੂਹ ਸਟਾਫ ਵੱਲੋਂ ਸਟੋਰ ਸੁਪਰਡੈਂਟ ਸ਼੍ਰੀ ਪਰਮਿੰਦਰ ਸਿੰਘ ਬਾਠ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ ਕਰਨ ਲਈ ਧੰਨਵਾਦ ਕੀਤਾ ਗਿਆ।
