Trending Now
#ਸਰਹੱਦੀ ਪਿੰਡਾਂ ਵਿੱਚ ਪੁਲਿਸ ਤੇ ਸੀਆਰਪੀਐਫ ਦਾ ਸਾਂਝਾ ਸਰਚ ਆਪ੍ਰੇਸ਼ਨ, ਕਈ ਘਰਾਂ ਅਤੇ ਸ਼ੱਕੀ ਥਾਵਾਂ ਦੀ ਕੀਤੀ ਜਾਂਚ
#ਫਿਰੋਜ਼ਪੁਰ ਦੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨਾਲ ਸਜੀਆਂ DAC ਦੀਆਂ ਕੰਧਾਂ, ਹੁਣ ਨਵੀਂ ਪੀੜ੍ਹੀ ਨੂੰ ਮਿਲੇਗੀ ਕੁਰਬਾਨੀਆਂ ਦੀ ਦਾਸਤਾਨ
#27 ਨਵੰਬਰ ਨੂੰ ਫਿਰੋਜ਼ਪੁਰ ਵਿੱਚ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡ੍ਰਿੱਲ, ਰਾਤ 8 ਤੋਂ 8:10 ਵਜੇ ਤੱਕ ਰਹੇਗਾ ਬਲੈਕਆਊਟ
#ਪੰਜਾਬ ਦੇ ਹਿੱਤਾਂ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ : ਰਾਣਾ ਸੋਢੀ
#26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ‘ਖੁਸ਼ਹਾਲ ਪੰਜਾਬ ਮਹਾਰੈਲੀ’, ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਲੋਕ ਕਰਨਗੇ ਸ਼ਿਰਕਤ
#ਫਿਰੋਜ਼ਪੁਰ ‘ਚ ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼, ਦੋ ਔਰਤਾਂ ਸਮੇਤ 4 ਗ੍ਰਿਫ਼ਤਾਰ
#ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ‘ਸੁਪਰ ਕਿਡਜ਼ ਜੰਬੂਰੀ 2026’ ਦਾ ਸ਼ਾਨਦਾਰ ਆਯੋਜਨ, 300 ਤੋਂ ਵੱਧ ਬੱਚਿਆਂ ਨੇ ਦਿਖਾਈ ਆਪਣੀ ਪ੍ਰਤਿਭਾ
#ਫਿਰੋਜ਼ਪੁਰ ਸ਼ਹਿਰ ਵਿੱਚ ਨਗਰ ਕੌਂਸਲ ਵੱਲੋਂ ਮੈਗਾ ਸਫ਼ਾਈ ਮੁਹਿੰਮ, ਵੱਖ-ਵੱਖ ਸੜਕਾਂ ਅਤੇ ਇਲਾਕਿਆਂ ਦੀ ਕੀਤੀ ਗਈ ਸਫ਼ਾਈ
#ਫਿਰੋਜ਼ਪੁਰ ਵਿੱਚ BSF ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਗਈ ਹਥਿਆਰਾਂ ਬਾਰੇ ਜਾਣਕਾਰੀ
#ਟਿਕਟ ਚੈਕਿੰਗ ਰਾਹੀਂ ਫਿਰੋਜ਼ਪੁਰ ਰੇਲਵੇ ਮੰਡਲ ਨੇ ਇੱਕ ਦਿਨ ਵਿੱਚ ਕਮਾਇਆ 15 ਲੱਖ ਰੁਪਏ ਦਾ ਰਿਕਾਰਡ ਮਾਲੀਆ
27 ਅਗਸਤ ਨੂੰ ਹੋਣ ਵਾਲੇ ਇਸ ਬੰਦ ਦੌਰਾਨ ਸੜਕਾਂ ਤੇ ਬਾਜ਼ਾਰਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸਿਰਫ ਸਰਕਾਰੀ ਦਫਤਰ ਦੇ ਅੰਦਰ ਪੱਕੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਕੀਤੀ ਜਾਵੇਗੀ
- kakkar.news
- August 26, 2026
- Education Punjab
27 ਅਗਸਤ ਦੇ ਮਹਾ-ਬੰਦ ’ਤੇ ਸਰਕਾਰੀ ਦਫ਼ਤਰ ਪੂਰੀ ਤਰ੍ਹਾਂ ਰਹਿਣਗੇ ਬੰਦ, ਮੁਲਾਜਮਾਂ ਵੱਲੋ ਲਈ ਜਾਵੇਗੀ ਸਮੂਹਿਕ ਛੁੱਟੀ -ਪ੍ਰਧਾਨ ਪਿੱਪਲ ਸਿੱਧੂ
27 ਅਗਸਤ ਨੂੰ ਹੋਣ ਵਾਲੇ ਇਸ ਬੰਦ ਦੌਰਾਨ ਸੜਕਾਂ ਤੇ ਬਾਜ਼ਾਰਾਂ ਨੂੰ ਬੰਦ ਨਹੀਂ ਕੀਤਾ ਜਾਵੇਗਾ। ਸਿਰਫ ਸਰਕਾਰੀ ਦਫਤਰ ਦੇ ਅੰਦਰ ਪੱਕੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਕੀਤੀ ਜਾਵੇਗੀ
ਫਿਰੋਜ਼ਪੁਰ 26 ਅਗਸਤ 2027 (ਅਨੁਜ ਕੱਕੜ ਟੀਨੂੰ)
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਦੇ ਸਾਂਝੇ ਮੁਲਾਜ਼ਮ ਮੰਚ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ 27 ਅਗਸਤ ਨੂੰ ਮਹਾਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਦੌਰਾਨ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਹ ਜਾਣਕਾਰੀ ਪੀ.ਐਸ.ਐਮ.ਐਸ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਪਿੱਪਲ ਸਿੰਘ ਸਿੱਧੂ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਮਿਤੀ 27 ਅਗਸਤ 2026 ਨੂੰ ਮਹਾਂ ਬੰਦ ਕੀਤਾ ਜਾ ਰਿਹਾ ਹੈ ।ਇਸ ਬੰਦ ਦੌਰਾਨ ਸਰਕਾਰੀ ਦਫਤਰਾਂ ਦੇ ਗੇਟ ਬੰਦ ਕਰਕੇ ਸਰਕਾਰੀ ਕੰਮ ਹੀ ਬੰਦ ਕੀਤਾ ਜਾਵੇਗਾ,ਸਰਕਾਰ ਦਾ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਇਸ ਮਹਾ ਬੰਦ ਦੌਰਾਨ ਕੋਈ ਵੀ ਸੜਕ ਨਹੀਂ ਰੋਕੀ ਜਾਵੇਗੀ ਨਾ ਕੋਈ ਦੁਕਾਨ ਬੰਦ ਕਰਵਾਈ ਜਾਵੇਗੀ ।ਸਾਡੀ ਲੜਾਈ ਸਰਕਾਰ ਨਾਲ ਆਪਣੀਆਂ ਮੰਗਾਂ ਦੀ ਪ੍ਰਾਪਤੀ ਦੀ ਹੈ ਨਾ ਕਿ ਵਪਾਰੀ ਭਰਾਵਾਂ ਨਾਲ ਜਾਂ ਆਮ ਜਨਤਾ ਨਾਲ । ਉਨ੍ਹਾਂ ਕਿਹਾ ਕਿ ਮੁਲਾਜਮਾਂ ਵੱਲੋ 17 ਅਗਸਤ ਤੋ ਲਗਾਤਾਰ ਕਲਮਛੋੜ ਹੜਤਾਲ ਕੀਤੀ ਜਾ ਰਹੀ ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਨਹੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਉਨ੍ਹਾਂ ਦੀਆਂ ਮੰਗਾਂ ਮੰਨਣ ਅਤੇ ਸਮੱਸਿਆਵਾਂ ਦਾ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ। ਪਰ ਕਈ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ। ਆਗੂਆਂ ਨੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੇਂਦਰੀ ਪੈਟਰਨ ’ਤੇ ਤਨਖਾਹ ਸਕੇਲ ਦੇਣ ਅਤੇ ਨੌਜਵਾਨ ਮੁਲਾਜ਼ਮਾਂ ਨਾਲ ਸਬੰਧਤ ਤਿੰਨ ਸਾਲਾਂ ਦੀ ਪ੍ਰੋਬੇਸ਼ਨ ਮਿਆਦ ਸਬੰਧੀ ਜਾਰੀ ਕੀਤੇ ਗਏ ਪੱਤਰਾਂ ਨੂੰ ਰੱਦ ਕਰਨ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਦਿੱਤੇ ਗਏ ਫੈਸਲੇ ਨੂੰ ਵੀ ਸਰਕਾਰ ਨੂੰ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਜਾਇਜ਼ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਮੂਹ ਆਗੂਆਂ ਨੇ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ,ਸਕੂਲਾਂ, ਕਾਲਜਾਂ, ਬਿਜਲੀ ਵਿਭਾਗ, ਐਸਡੀਐਮ ਦਫ਼ਤਰ, ਤਹਿਸੀਲਾਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾ ਜੋ ਇਸ ਮਹਾਂ ਬੰਦ ਹੜਤਾਲ ਨੂੰ ਕਾਮਯਾਬ ਕੀਤਾ ਜਾਵੇ। ਇਸ ਮੌਕੋ ਸੀ.ਪੀ .ਐਫ ਦੇ ਜਿਲ੍ਹਾ ਪ੍ਰਧਾਨ ਜਸਸੀਰ ਸਿੰਘ ਭਾਂਗਰ, ਪ੍ਰਦੀਪ ਵਿਨਾਇਕ ਵਿੱਤ ਸਕੱਤਰ ਸਮੇਤ ਵੱਖ-ਵੱਖ ਵਿਭਾਗਾਂ ਦੇ ਆਗੂ ਹਾਜਰ ਸਨ।
Categories

Recent Posts