ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
- 109 Views
- kakkar.news
- September 14, 2022
- Education Punjab Sports
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
ਫਿਰੋਜ਼ਪੁਰ, ਸੁਭਾਸ ਕੱਕੜ 14 ਸਤੰਬਰ
ਪੰਜਾਬ ਸਰਕਾਰ ,ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਜ਼ਿਲ੍ਹਾ ਪੱਧਰ ਟੂਰਨਾਮੈਂਟ ਲੜਕੇ/ਲੜਕੀਆਂ (ਅੰਡਰ-21 ਅਤੇ 21-40) ਖੇਡ ਗਰਾਊਂਡ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਮਿਤੀ 14 ਸਤੰਬਰ, 2022, ਨੂੰ ਅਥਲੈਟਿਕਸ, ਕਬੱਡੀ(ਨਸ), ਕਬੱਡੀ(ਸਸ), ਖੋਹ-ਖੋਹ, ਵਾਲੀਬਾਲ, ਫੁੱਟਬਾਲ, ਹੈਂਡਬਾਲ, ਗਤਕਾ, ਕਿੱਕ ਬਾਕਸਿੰਗ, ਬੈਡਮਿੰਟਨ, ਬਾਸਕਿਟਬਾਲ, ਹਾਕੀ, ਕੁਸ਼ਤੀ, ਤੈਰਾਕੀ, ਬਾਕਸਿੰਗ ਅਤੇ ਟੇਬਲ ਟੈਨਿਸ ਖੇਡਾਂ ਕਰਵਾਈਆਂ ਗਈਆਂ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਕਲੱਬਾਂ/ਅਕੈਡਮੀਆਂ/ਐਸੋਸੀਏਸ਼ਨਾਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।
ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸ. ਗੁਰਮੀਤ ਸਿੰਘ ਐਸ.ਪੀ(ਇਨਵੈਸਟੀਗੇਸ਼ਨ), ਫਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰੀ । ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖੋ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਇਥੇ ਇਹ ਵੀ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2022 ਪੰਜਾਬ ਸਰਕਾਰ ਦਾ ਇਕ ਵਿਸ਼ੇਸ਼ ਉਪਰਾਲਾ ਹੈ। ਸ੍ਰ: ਰਣਜੀਤ ਸਿੰਘ ਐਸ.ਡੀ.ਐਮ ਫਿਰੋਜ਼ਪੁਰ ਅਤੇ ਸ੍ਰ: ਚਮਕੌਰ ਸਿੰਘ ਸਰਾਂ ਜ਼ਿਲ੍ਹਾ ਸਿੱਖਿਆ ਅਫਸਰ(ਸਸ) ਫਿਰੋਜ਼ਪੁਰ ਜੀ ਨੇ ਵਿਸ਼ੇਸ਼ ਤੌਰ ਤੇ ਹਾਜਰ ਹੋ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਜ਼ਿਲ੍ਹਾ ਖੇਡ ਅਫ਼ਸਰ ਫ਼ਿਰੋਜ਼ਪੁਰ ਵੱਲੋਂ ਜੇਤੂਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਟੂਰਨਾਮੈਂਟ ਵਿੱਚ ਅਥਲੈਟਿਕਸ ਇਵੈਂਟ ਅੰਡਰ 21 ਲੜਕੀਆਂ ਵਿੱਚ ਤੀਹਰੀ ਛਾਲ ਹਰਲੀਨ ਕੌਰ ਡੀ.ਏ.ਵੀ ਪਬਲਿਕ ਸਕੂਲ, ਤਲਵੰਡੀ ਭਾਈ ਨੇ ਪਹਿਲਾ ਸੁਪਨਦੀਪ ਕੌਰ ਐਸ ਐਸ ਐਮ ਪਬਲਿਕ ਸਕੂਲ ਜੀਰਾ ਨੇ ਦੂਜਾ ਅਤੇ ਲਵਲੀਨ ਕੌਰ ਵੀਸਡਮ ਇੰਟਰਨੈਸ਼ਨਲ ਪਬਲਿਕ ਸਕੂਲ ਜੋਨ ਘੱਲ ਖੁਰਦ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਅੰਡਰ 21 ਤੀਹਰੀ ਛਾਲ ਲੜਕੇ ਪ੍ਰੀਤਮ ਕੁਮਾਰ ਓਪਨ ਜੋਨ ਘੱਲ ਖੁਰਦ ਸਤਨਾਮ ਸਕੂਲ ਜੀ.ਜੀ. ਐਸ ਪਬਲਿਕ ਸਕੂਲ ਗੁਰੂਹਰਸਹਾਏ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਗੇਮ ਕੁਸ਼ਤੀ (ਫ੍ਰੀ ਸਟਾਇਲ) ਅੰਡਰ 21 ਲੜਕਿਆਂ ਵਿੱਚ 57 ਕੇ.ਜੀ ਵਿੱਚ ਰਣਜੀਤ ਸਿੰਘ ਨੇ ਪਹਿਲਾ, ਸੋਰਵ ਕੁਮਾਰ ਨੇ ਦੂਜਾ ਅਤੇ ਆਕਾਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 61 ਕੇ.ਜੀ ਵਿੱਚ ਗੁਰਕਰਨ ਸਿੰਘ ਨੇ ਪਹਿਲੀ, ਸਬਸ਼ੀਆਨ ਨੇ ਦੂਜੀ ਅਤੇ ਸਿਧਾਂਤ ਨੇ ਤੀਜੀ ਪੁਜੀਸ਼ਨ ਹਾਸਲ ਕੀਤੀ। 70 ਕੇ.ਜੀ ਲੜਕਿਆ ਵਿਚ ਗੁਰਜੀਤ ਸਿੰਘ ਨੇ ਪਹਿਲਾ ਅਵਤਾਰ ਸਿੰਘ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 79 ਕੇ.ਜੀ. ਵਿਚ ਕਰਨ ਸ਼ਰਮਾ, ਜਸ਼ਨਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਬਾਕਸਿੰਗ ਗੇਮ ਵਿੱਚ ਅੰਡਰ 21 ਲੜਕਿਆਂ ਵਿੱਚ 46-48 ਕੇ.ਜੀ ਵਿੱਚ ਅਭਿਸ਼ੇਕ ਫਿਰੋਜ਼ਪੁਰ ਨੇ ਪਹਿਲਾ, 52-54 ਕੇ.ਜੀ ਲਵਪ੍ਰੀਤ ਸਿੰਘ ਫਿਰੋਜ਼ਪੁਰ ਨੇ ਪਹਿਲਾ, 54-57 ਕੇ.ਜੀ ਵਿੱਚ ਹਰਮਨਦੀਪ ਸਿੰਘ ਨੇ ਪਹਿਲਾ, 57-60 ਕੇ.ਜੀ ਵਿੱਚ ਮਨਪ੍ਰੀਤ ਸਿੰਘ ਰੁਕਨਾਬੇਗੂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ 48-50 ਕੇ.ਜੀ ਵਿੱਚ ਸੰਜਨਾ ਜੀਰਾ ਨੇ ਪਹਿਲਾ, 50-52 ਕੇ.ਜੀ ਵਿੱਚ ਰੱਜੀ ਜੀਰਾ ਨੇ ਪਹਿਲਾ, 52-54 ਕੇ.ਜੀ ਵਿੱਚ ਪੂਜਾ ਜੀਰਾ ਨੇ ਪਹਿਲਾ, 54-57 ਕੇ.ਜੀ ਵਿੱਚ ਰਾਹਮ ਕੰਨਟੋਨਮੈਂਟ ਬੋਰਡ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। 57-60 ਕੇ.ਜੀ ਜਸਲੀਨ ਕੌਰ ਜੀਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਖੋ-ਖੋ ਅੰਡਰ 21 ਲੜਕੀਆਂ ਵਿੱਚ ਜੋਗਿੰਦਰਾ ਕਾਨਵੈਂਟ ਸਕੂਲ ਘੱਲ ਖੁਰਦ ਨੇ ਪਹਿਲਾ, ਸਸਸਕੰਸ ਜੀਰਾ ਨੇ ਦੂਜਾ ਅਤੇ ਸਸਸਸ ਮੱਲਾਂਵਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 21 ਲੜਕਿਆਂ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀ ਸਸਸ ਫਤਿਹਗੜ੍ਹ ਸਭਰਾਅ ਨੇ ਪਹਿਲਾ ਅਤੇ ਸਸਸਸ ਜੰਡ ਵਾਲਾ ਨੇ ਦੂਜਾ ਅਤੇ ਸਸਸਸ ਮੱਲਾਂਵਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਹੈਂਡਬਾਲ ਅੰਡਰ 21 ਲੜਕੀਆਂ ਵਿਚ ਡੀ.ਏ.ਵੀ ਕਾਲਜ ਫਾਰ ਵੋਮੈਨ ਨੇ ਪਹਿਲਾ ਅਤੇ ਗੁਰੂ ਨਾਨਕ ਸਪੋਰਟਸ ਕਲੱਬ ਸ਼ਕੂਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 21 ਲੜਕਿਆਂ ਵਿੱਚ ਐਸ.ਬੀ.ਐਸ ਕਲੱਬ ਫਿਰੋਜ਼ਪੁਰ ਨੇ ਪਹਿਲਾ, ਗੁਰੂ ਨਾਨਕ ਸਪੋਰਟਸ ਕਲੱਬ ਸ਼ਕੂਰ ਨੇ ਦੂਜਾ ਅਤੇ ਪਿੰਡ ਲੂੰਬੜੀ ਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ।
ਬਾਸਕਿਟਬਾਲ ਖੇਡ ਅੰਡਰ 21 ਲੜਕਿਆਂ ਵਿੱਚ ਸਸਸਸ(ਲੜਕੇ) ਫਿਰੋਜ਼ਪੁਰ ਨੇ ਪਹਿਲਾ ਅਤੇ ਬ੍ਰਦਰਜ਼ ਕਲੱਬ ਫਿਰੋਜ਼ਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਫੁੱਟਬਾਲ ਖੇਡ ਅੰਡਰ 21 ਲੜਕੀਆਂ ਵਿੱਚ ਅਕਾਲ ਅਕੈਡਮੀ ਰੱਤਾ ਖੇੜਾ ਨੇ ਪਹਿਲਾ, ਸਹਸ ਸ਼ੀਹਾਂ ਪਾੜੀ ਨੇ ਦੂਜਾ ਅਤੇ ਸ਼ਾਂਤੀ ਵਿੱਦਿਆ ਮੰਦਰ ਸਕੂਲ ਫਿਰੋਜ਼ਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਮੂਹ ਸਟਾਫ ਜ਼ਿਲ੍ਹਾ ਖੇਡ ਦਫਤਰ, ਫਿਰੋਜ਼ਪੁਰ ਅਤੇ ਵੱਖ-ਵੱਖ ਸਕੂਲਾਂ ਦੇ ਟੀਚਰ ਆਦਿ ਹਾਜ਼ਰ ਸਨ।

