ਐਸ.ਡੀ.ਸੀਨੀਅਰ.ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ
- kakkar.news
- September 1, 2026
- Punjab
ਐਸ.ਡੀ.ਸੀਨੀਅਰ.ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ
ਫਿਰੋਜ਼ਪੁਰ, 1 ਸਤੰਬਰ 2026 (ਅਨੁਜ ਕੱਕੜ ਟੀਨੂੰ)
ਡਾਇਰੈਕਟਰ ਜਨਰਲ ਆਫ ਪੁਲਿਸ-ਕਮ-ਕਮਾਂਡੈਂਟ ਜਨਰਲ ਪੰਜਾਬ ਹੋਮਗਾਰਡਜ ਐਂਡ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸ੍ਰੀ ਰਾਮ ਸਿੰਘ ਆਈ.ਪੀ.ਐਸ ਦੇ ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਫਿਰੋਜ਼ਪੁਰ-ਕਮ-ਕੰਟਰੋਲਰ ਸਿਵਲ ਡਿਫੈਂਸ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਅਤੇ ਬਟਾਲੀਅਨ ਕਮਾਂਡਰ ਪੰਜਾਬ ਹੋਮਗਾਰਡਜ ਫਿਰੋਜ਼ਪੁਰ-ਕਮ-ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਜੀ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਸ.ਸ.ਸਕੂਲ ਫਿਰੋਜ਼ਪੁਰ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਮਹੱਤਤਾ ਤੇ ਕਾਰਜ ਖੇਤਰਾਂ ਬਾਰੇ ਜਾਣਕਾਰੀ ਦੇਣਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਸਟੋਰ ਸੁਪਰਡੈਂਟ ਸਿਵਲ ਡਿਫੈਂਸ ਫਿਰੋਜ਼ਪੁਰ ਸ਼੍ਰੀ ਪਰਮਿੰਦਰ ਸਿੰਘ ਬਾਠ ਵੱਲੋਂ ਸਿਵਲ ਡਿਫੈਂਸ ਬਾਰੇ ਜਾਣ-ਪਛਾਣ ਕਰਵਾ ਕੇ ਕੀਤੀ ਗਈ। ਇਸ ਤੋਂ ਬਾਅਦ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਏਅਰ ਰੇਡ ਵਾਰਨਿੰਗ (ਹਵਾਈ ਹਮਲੇ ਦੀ ਚਿਤਾਵਨੀ) ਦੇਣ ਵਾਲੇ ਸਾਇਰਨ ਸਿਸਟਮ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ ਤੇ ਹੀ ਸਾਇਰਨ ਦਾ ਡੈਮੋ ਵੀ ਕਰਵਾਇਆ ਗਿਆ।
ਇਸ ਉਪਰੰਤ ਵਿਦਿਆਰਥੀਆਂ ਨੂੰ ਕੁਦਰਤੀ ਆਫਤ ਭੂਚਾਲ ਦੇ ਆਉਣ ਤੇ ਖੁਦ ਦਾ ਬਚਾਅ ਅਤੇ ਰੈਸਕਿਊ ਸਬੰਧੀ ਜਾਣਕਾਰੀ ਡੈਮੋ ਕਰਵਾ ਕੇ ਦਿੱਤੀ ਗਈ। ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ ਨੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਪੁਸ਼ਪਕ ਮੈਣੀ ਅਤੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਗਗਨ ਸਿੰਘਲ, ਵਰਿੰਦਰ ਮੋਹਨ ਸਿੰਘਲ(ਪ੍ਰਧਾਨ ਜੀ) ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੀ ਮਾਨਸਿਕ ਅਤੇ ਵਿਵਹਾਰਿਕ ਯੋਗਤਾ ਵਧਾਉਣ ਵਿੱਚ ਸਹਾਈ ਹੁੰਦੇ ਹਨ।
ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਉਹਨਾਂ ਵੱਲੋਂ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਵੀ ਸੀ.ਡੀ ਵਾਰੀਅਰ ਐਪ ਉੱਪਰ ਐਨਰੋਲ ਕਰਵਾਇਆ ਜਾਵੇਗਾ ਅਤੇ ਇੱਕ ਵਟਸਐਪ ਗਰੁੱਪ ਬਣਾ ਕੇ ਸਿਵਲ ਡਿਫੈਂਸ ਐਪ ਤੇ ਐਨਰੋਲਡ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ਾਮਿਲ ਕਰਕੇ ਸਿਵਲ ਡਿਫੈਂਸ ਦਫਤਰ ਨਾਲ ਤਾਲ-ਮੇਲ ਰੱਖਿਆ ਜਾਵੇਗਾ ਤਾਂ ਜੋ ਕਿਸੇ ਵੀ ਐਮਰਜੈਂਸੀ ਹਾਲਾਤ ਹੋਣ ਤੇ ਅਗਾਊਂ ਹੀ ਤਿਆਰ ਰਿਹਾ ਜਾ ਸਕੇ।
ਇਸ ਮੌਕੇ ਸਿਵਲ ਡਿਫੈਂਸ ਫਿਰੋਜਪੁਰ ਵੱਲੋਂ ਕੰਪਨੀ ਕਮਾਂਡਰ ਸ਼੍ਰੀ ਅਨੀਸ਼ ਗੁਪਤਾ ਤੇ ਟੀਮ ਮੈਂਬਰ ਸ਼੍ਰੀ ਪ੍ਰਤੀਕ ਮੋਂਗਾ(ਡੀ.ਆਰ), ਸ੍ਰੀ ਜਗਜੀਤ ਸਿੰਘ(ਵਾਇ.ਉਪ) ਵੀ ਹਾਜਿਰ ਸਨ।
ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਸ਼੍ਰੀ ਪੁਸ਼ਪਕ ਮੈਨੀ ਅਤੇ ਸਮੂਹ ਸਟਾਫ ਵੱਲੋਂ ਸਟੋਰ ਸੁਪਰਡੈਂਟ ਸ਼੍ਰੀ ਪਰਮਿੰਦਰ ਸਿੰਘ ਬਾਠ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ ਕਰਨ ਲਈ ਧੰਨਵਾਦ ਕੀਤਾ ਗਿਆ।

- September 1, 2026
ਐਸ.ਡੀ.ਸੀਨੀਅਰ.ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ
- August 31, 2026