ਸ਼ਿਕਾਇਤਾਂ ਦੇ ਆਧਾਰ ’ਤੇ ਫੂਡ ਸੇਫਟੀ ਵਿਭਾਗ ਦੀ ਸਖ਼ਤੀ, ਫਿਰੋਜ਼ਪੁਰ ’ਚ ਨਾਮੀ ਦੁਕਾਨਾਂ ਦੀ ਅਚਨਚੇਤ ਚੈਕਿੰਗ
- kakkar.news
- September 2, 2026
- Crime Health Punjab
ਸ਼ਿਕਾਇਤਾਂ ਦੇ ਆਧਾਰ ’ਤੇ ਫੂਡ ਸੇਫਟੀ ਵਿਭਾਗ ਦੀ ਸਖ਼ਤੀ, ਫਿਰੋਜ਼ਪੁਰ ’ਚ ਨਾਮੀ ਦੁਕਾਨਾਂ ਦੀ ਅਚਨਚੇਤ ਚੈਕਿੰਗ
ਫਿਰੋਜ਼ਪੁਰ 2 ਸਤੰਬਰ 2026 (ਅਨੁਜ ਕੱਕੜ ਟੀਨੂੰ)
ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਅਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਫੂਡ ਸੇਫਟੀ ਵਿਭਾਗ ਵੱਲੋਂ ਫਿਰੋਜ਼ਪੁਰ ਵਿੱਚ ਵੱਖ-ਵੱਖ ਥਾਵਾਂ ’ਤੇ ਅਚਨਚੇਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਵਿਭਾਗ ਦੀ ਟੀਮ ਵੱਲੋਂ ਕਈ ਨਾਮੀ ਦੁਕਾਨਾਂ ਅਤੇ ਖਾਣ-ਪੀਣ ਨਾਲ ਸਬੰਧਤ ਅਦਾਰਿਆਂ ਦੀ ਜਾਂਚ ਕੀਤੀ ਗਈ।
ਬਾਗੀ ਹਸਪਤਾਲ ਨੇੜੇ ਸਥਿਤ ਸੇਠੀ ਅੰਬਾਲਾ ਚਾਪ, ਲਾ ਪੀਨੋ ਪੀਜ਼ਾ, ਇੰਡਸਟਰੀ ਏਰੀਏ ਵਿੱਚ ਮਰੂੰਡਾ ਬਣਾਉਣ ਵਾਲੀ ਫੈਕਟਰੀ ਅਤੇ ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਵਿਖੇ ਸਥਿਤ ਦੁਕਾਨਾਂ ’ਤੇ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਦੇ ਨਾਲ-ਨਾਲ ਸਫਾਈ ਅਤੇ ਹਾਈਜੀਨ ਦੀ ਵੀ ਜਾਂਚ ਕੀਤੀ ਗਈ। ਇਸ ਦੌਰਾਨ ਕੁਝ ਥਾਵਾਂ ’ਤੇ ਸਫਾਈ ਸਬੰਧੀ ਕਮੀਆਂ ਅਤੇ ਹੋਰ ਖਾਮੀਆਂ ਪਾਏ ਜਾਣ ’ਤੇ ਵਿਭਾਗ ਵੱਲੋਂ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ।
ਵਿਭਾਗ ਵੱਲੋਂ ਲਏ ਗਏ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਭੇਜ ਦਿੱਤਾ ਗਿਆ ਹੈ। ਲੈਬ ਰਿਪੋਰਟ ਆਉਣ ਤੋਂ ਬਾਅਦ ਜੇਕਰ ਸੈਂਪਲਾਂ ਵਿੱਚ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਸਬੰਧਤ ਦੁਕਾਨਾਂ ਜਾਂ ਅਦਾਰਿਆਂ ਖ਼ਿਲਾਫ਼ ਫੂਡ ਸੇਫਟੀ ਨਿਯਮਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।
ਫੂਡ ਸੇਫਟੀ ਵਿਭਾਗ ਵੱਲੋਂ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਚੈਕਿੰਗ ਮੁਹਿੰਮ ਅੱਗੇ ਵੀ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ, ਤਾਂ ਜੋ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ।
