Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
16 ਸਤੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ
- 110 Views
- kakkar.news
- September 14, 2022
- Punjab
16 ਸਤੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ
ਫਿਰੋਜ਼ਪੁਰ, ਸੁਭਾਸ ਕੱਕੜ 14 ਸਤੰਬਰ
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵੱਲੋਂ ਜਿਲ੍ਹਾ ਪ੍ਰਸਾਸਨ ਦੇ ਸਹਿਯੋਗ ਨਾਲ ਮਿਤੀ: 16 ਸਤੰਬਰ 2022 ਦਿਨ ਸ਼ੁੱਕਰਵਾਰ ਨੂੰ ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਰੋਜਗਾਰ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ ਘੱਟ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਇਸ ਸਬੰਧੀ ਉਹਨਾਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਰਤਾਰ ਐਗਰੋ ਇਨਪੁਟਸ ਕੰਪਨੀ ਭਾਗ ਲੈ ਰਹੀ ਹੈ ਅਤੇ ਉਹਨਾਂ ਵੱਲੋਂ ਸੁਪਰਵਾਇਜ਼ਰ ਅਤੇ ਸੇਲਜ਼ਮੈਨ ਦੀ ਭਰਤੀ ਕੀਤੀ ਜਾਣੀ ਹੈ। ਇਸ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ ਅਤੇ ਪ੍ਰਾਰਥੀ ਸਰੀਰਕ ਤੌਰ ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਸਮੇਤ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉਪਰ, ਦੂਜੀ ਮੰਜ਼ਿਲ, ਆਈ. ਬਲਾਕ ਫਿਰੋਜਪੁਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਦਾ ਰੱਖਿਆ ਗਿਆ ਹੈ। ਅਸਾਮੀਆਂ ਦੀ ਗਿਣਤੀ 150 ਹੈ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654-74122 ਤੇ ਸੰਪਰਕ ਕਰ ਸਕਦੇ ਹਨ।

Categories

Recent Posts