ਦਾਣਾ ਮੰਡੀ ’ਚ CM ਮਾਨ ਦਾ ਪ੍ਰੋਗਰਾਮ, ਬਾਹਰ ਕਾਂਗਰਸ ਦਾ ਰੋਸ ਪ੍ਰਦਰਸ਼ਨ
- kakkar.news
- September 6, 2026
- Politics Punjab
ਦਾਣਾ ਮੰਡੀ ’ਚ CM ਮਾਨ ਦਾ ਪ੍ਰੋਗਰਾਮ, ਬਾਹਰ ਕਾਂਗਰਸ ਦਾ ਰੋਸ ਪ੍ਰਦਰਸ਼ਨ
ਜੀਰਾ/ਫਿਰੋਜ਼ਪੁਰ 6 ਸਤੰਬਰ 2026 (ਅਨੁਜ ਕੱਕੜ ਟੀਨੂ)
ਫ਼ਿਰੋਜ਼ਪੁਰ ਦੇ ਜ਼ੀਰਾ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਪ੍ਰੋਗਰਾਮ ਦੌਰਾਨ ਕਾਂਗਰਸ ਅਤੇ ਸੱਤਾਧਾਰੀ ਧਿਰ ਵਿਚਾਲੇ ਤਿੱਖਾ ਸਿਆਸੀ ਟਕਰਾਅ ਦੇਖਣ ਨੂੰ ਮਿਲਿਆ। ਦਾਣਾ ਮੰਡੀ ਵਿਖੇ ਆਯੋਜਿਤ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਗੁਰਪ੍ਰੀਤ ਸਿੰਘ ਸੇਖੋਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਪਹੁੰਚੇ ਹੋਏ ਸਨ। ਪਰ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
ਹਲਾਤਾਂ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਵੱਲੋਂ ਮੌਕੇ ‘ਤੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਪ੍ਰੋਗਰਾਮ ਵਾਲੀ ਥਾਂ ਵੱਲ ਜਾਣ ਵਾਲੇ ਰਸਤਿਆਂ ‘ਤੇ ਬੈਰੀਕੇਡ ਲਗਾਏ ਗਏ ਸਨ। ਜਦੋਂ ਪ੍ਰਦਰਸ਼ਨਕਾਰੀ ਕਾਂਗਰਸੀਆਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਤੇ ਵਰਕਰਾਂ ਵਿਚਾਲੇ ਤਿੱਖੀ ਧੱਕਾਮੁੱਕੀ ਵੀ ਹੋਈ।
ਇਸ ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੰਜ ਕੱਸਦਿਆਂ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਅਹਿਮਦ ਸ਼ਾਹ ਅਬਦਾਲੀ ਦੀ ਰੂਹ ਆ ਗਈ ਹੈ ਅਤੇ ਉਹ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਦੂਜੇ ਪਾਸੇ, ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਪਲਟਵਾਰ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਧਦੀ ਲੋਕਪ੍ਰਿਯਤਾ ਤੋਂ ਬੌਖਲਾ ਕੇ ਵਿਰੋਧੀ ਧਿਰਾਂ ਅਜਿਹੇ ਪ੍ਰਦਰਸ਼ਨ ਕਰ ਰਹੀਆਂ ਹਨ।

- September 6, 2026
ਦਾਣਾ ਮੰਡੀ ’ਚ CM ਮਾਨ ਦਾ ਪ੍ਰੋਗਰਾਮ, ਬਾਹਰ ਕਾਂਗਰਸ ਦਾ ਰੋਸ ਪ੍ਰਦਰਸ਼ਨ
- September 5, 2026