ਬਲਾਕ ਮਮਦੋਟ ਅਤੇ ਫਿਰੋਜ਼ਪੁਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
- kakkar.news
- September 7, 2026
- Punjab Sports
ਬਲਾਕ ਮਮਦੋਟ ਅਤੇ ਫਿਰੋਜ਼ਪੁਰ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡਾਂ ਦੀ ਹੋਈ ਸ਼ੁਰੂਆਤ
ਫ਼ਿਰੋਜ਼ਪੁਰ, 7 ਸਤੰਬਰ 2026 (ਅਨੁਜ ਕੱਕੜ ਟੀਨੂੰ)
ਪੰਜਾਬ ਸਰਕਾਰ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਤਹਿਤ ਅੱਜ ਮਿਤੀ 07 ਸਤੰਬਰ 2026 ਨੂੰ ਖੇਡ ਮੈਦਾਨ ਪਿੰਡ ਲੱਖੋ ਕੇ ਬਹਿਰਾਮ ਵਿਖੇ ਬਲਾਕ ਮਮਦੋਟ ਅਤੇ ਖੇਡ ਮੈਦਾਨ ਪਿੰਡ ਦੁਲਚੀ ਕੇ ਵਿਖੇ ਬਲਾਕ ਫਿਰੋਜ਼ਪੁਰ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਜਿਸ ਦੌਰਾਨ ਬਲਾਕ ਫਿਰੋਜ਼ਪੁਰ ਵਿੱਚ ਸ. ਰਣਬੀਰ ਸਿੰਘ ਭੁੱਲਰ ਐਮ.ਐਲ.ਏ ਫਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਬਲਾਕ ਮਮਦੋਟ ਵਿਖੇ ਸ਼੍ਰੀ ਮਤੀ ਰੇਖਾ ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰ ਸਕੂਲ ਲੱਖੋ ਕੇ ਬਹਿਰਾਮ ਨੇ ਵਿਸ਼ੇਸ ਮਹਿਮਾਨ ਵਜੋਂ ਸਿਰਕਤ ਕੀਤੀ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆ ਕਿਹਾ ਕਿ ਖੇਡਾਂ ਨਾਲ ਸਾਡੇ ਸਰੀਰਿਕ ਅਤੇ ਮਾਨਸਿਕ ਦੋਵਾਂ ਪੱਖਾਂ ਤੋਂ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸਰੀਰ ਲਈ ਜ਼ਰੂਰੀ ਹਨ ਅਤੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਬਹੁਤ ਉੱਚੀਆਂ ਉਲਬੱਧੀਆਂ ਹਾਸਲ ਕੀਤੀਆਂ ਜਾ ਸਕਦੀਆਂ ਹਨ।
ਇਸ ਮੌਕੇ ਸ਼੍ਰੀ ਗੁਰਦੀਪ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ ਮਮਦੋਟ ਵਿਖੇ ਅੰ-14 ਗੇਮ ਐਥਲੈਟਿਕਸ 60 ਮੀਟਰ ਵਿੱਚ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਐਸਾ ਗਾਬਾ ਨੇ ਦੂਸਰਾ ਸਥਾਨ ਅਤੇ ਗਗਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰ-17 ਗੇਮ ਐਥਲੈਟਿਕਸ 800 ਮੀਟਰ ਵਿੱਚ ਮੁਸਕਾਨ ਨੇ ਪਹਿਲਾ ਸਥਾਨ ਅਤੇ ਸਾਰਿਕਾ ਰਾਣੀ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾ ਅੰ-21 ਵਿੱਚ ਗੇਮ ਐਥਲੈਟਿਕਸ 200 ਮੀਟਰ ਵਿੱਚ ਮ੍ਰਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬਲਾਕ ਫਿਰੋਜ਼ਪੁਰ ਵਿਖੇ ਅੰ-14 ਗੇਮ ਅਥਲੈਟਿਕਸ 600 ਮੀਟਰ ਵਿੱਚ ਜਸਮੀਤ ਕੌਰ ਨੇ ਪਹਿਲਾਂ , ਰੀਧਿਮਾ ਨੇ ਦੂਸਰਾ ਅਤੇ ਗੁਰਲੀਨ ਕੌਰ ਨੇ ਤੀਸਰਾ ਸਥਾਨ ਅਤੇ ਅੰ- 17 ਗੇਮ ਐਥਲੈਟਿਕਸ 800 ਮੀਟਰ ਵਿੱਚ ਅੰਮ੍ਰਿਤਪਾਲ ਕੌਰ ਨੇ ਪਹਿਲਾਂ, ਜਸ਼ਨਦੀਪ ਕੌਰ ਨੇ ਦੂਸਰਾ ਅਤੇ ਮੋਨਿਕਾ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰ-21 ਗੇਮ ਐਥਲੈਟਿਕਸ 800 ਮੀਟਰ ਵਿੱਚ ਅਲੀਸ਼ਾ ਰਾਣੀਨੇ ਪਹਿਲਾ ਅਤੇ ਪ੍ਰਨੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।
