ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
- kakkar.news
- September 9, 2026
- Health Punjab
ਫਿਰੋਜ਼ਪੁਰ ਵਿੱਚ ਮੇਵਾੜ ਆਈਸਕ੍ਰੀਮ ਫੈਕਟਰੀ ’ਤੇ ਫੂਡ ਸੇਫਟੀ ਵਿਭਾਗ ਦੀ ਅਚਨਚੇਤ ਛਾਪੇਮਾਰੀ, ਕੀੜਿਆਂ ਵਾਲੀ ਖੰਡ ਨਾਲ ਬਣ ਰਹੀ ਸੀ ਆਈਸਕ੍ਰੀਮ?
ਫਿਰੋਜ਼ਪੁਰ 9 ਸਤੰਬਰ 2026 (ਅਨੁਜ ਕੱਕੜ ਟੀਨੂੰ)
ਫੂਡ ਸੇਫਟੀ ਵਿਭਾਗ ਵੱਲੋਂ ਅੱਜ ਫਿਰੋਜ਼ਪੁਰ ਦੇ ਜੈ ਮਾਂ ਨਗਰ ਇਲਾਕੇ ਵਿੱਚ ਸਥਿਤ ਮੇਵਾੜ ਆਈਸਕ੍ਰੀਮ ਫੈਕਟਰੀ ਵਿਖੇ ਅਚਨਚੇਤ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ।
ਜਾਂਚ ਦੌਰਾਨ ਫੈਕਟਰੀ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸਟੋਰੇਜ ਅਤੇ ਸਫਾਈ ਸਬੰਧੀ ਕਈ ਖਾਮੀਆਂ ਸਾਹਮਣੇ ਆਈਆਂ। ਟੀਮ ਨੂੰ ਆਈਸਕ੍ਰੀਮ ਬਣਾਉਣ ਲਈ ਵਰਤੀ ਜਾਣ ਵਾਲੀ ਖੰਡ ਵਿੱਚ ਕੀੜੇ ਪਏ ਹੋਏ ਮਿਲੇ। ਇਸ ਤੋਂ ਇਲਾਵਾ ਫ੍ਰੀਜ਼ਰ ਆਦਿ ਦੇ ਢੱਕਣਾਂ ’ਤੇ ਵੀ ਉੱਲੀ ਲੱਗੀ ਹੋਈ ਨਜ਼ਰ ਆਈ।
ਫੂਡ ਸੇਫਟੀ ਵਿਭਾਗ ਵੱਲੋਂ ਇਨ੍ਹਾਂ ਖਾਮੀਆਂ ਦੇ ਮੱਦੇਨਜ਼ਰ ਫੈਕਟਰੀ ਦਾ ਚਲਾਨ ਕੱਟਿਆ ਗਿਆ। ਜਿਸ ਖੰਡ ਵਿੱਚ ਕੀੜੇ ਪਾਏ ਗਏ ਸਨ, ਉਸਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਫੈਕਟਰੀ ਮਾਲਕਾਂ ਨੂੰ ਸਫਾਈ ਅਤੇ ਸਟੋਰੇਜ ਸਬੰਧੀ ਸਾਰੀਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਫੈਕਟਰੀ ਵਿੱਚੋਂ ਮਿਲਕ ਪਾਊਡਰ, ਸੋਗੀ, ਬਦਾਮ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ ਗਏ, ਜਿਨ੍ਹਾਂ ਨੂੰ ਜਾਂਚ ਲਈ ਲੈਬ ਵਿੱਚ ਭੇਜ ਦਿੱਤਾ ਗਿਆ ਹੈ। ਹੁਣ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਇਨ੍ਹਾਂ ਦੀ ਗੁਣਵੱਤਾ ਬਾਰੇ ਸਥਿਤੀ ਸਪੱਸ਼ਟ ਹੋਵੇਗੀ।
ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਨੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤੂਆਂ ਦੀ ਤਿਆਰੀ ਅਤੇ ਸਟੋਰੇਜ ਦੌਰਾਨ ਸਫਾਈ ਅਤੇ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਰੋਬਾਰੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਹ ਆਪਣਾ ਕਾਰੋਬਾਰ ਬੰਦ ਕਰ ਦੇਵੇ, ਨਹੀਂ ਤਾਂ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

- September 8, 2026
-ਮੁਲਾਜ਼ਮਾਂ ਦੀ ਹੜਤਾਲ ਕਾਰਨ ਸਮੁੱਚਾ ਸਰਕਾਰੀ ਕੰਮ ਕਾਜ ਠੱਪ
- September 8, 2026