ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
- kakkar.news
- September 11, 2026
- Punjab Railways
ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
ਫਿਰੋਜ਼ਪੁਰ, 11 ਸਤੰਬਰ (ਅਨੁਜ ਕੱਕੜ ਟੀਨੂੰ)
ਰੇਲਵੇ ਮੁਸਾਫ਼ਰਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਅੱਜ ਜੀ.ਆਰ.ਪੀ. ਥਾਣਾ ਫਿਰੋਜ਼ਪੁਰ ਵੱਲੋਂ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਪੈਸੰਜਰ ਅਵੇਅਰਨੈੱਸ ਅਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ।
ਇਹ ਕਾਰਵਾਈ ਮਾਣਯੋਗ ਸਪੈਸ਼ਲ ਡੀ.ਜੀ.ਪੀ., ਜੀ.ਆਰ.ਪੀ. ਪੰਜਾਬ, ਪਟਿਆਲਾ ਅਤੇ ਡੀ.ਐਸ.ਪੀ. ਜ਼ੋਨਲ, ਜੀ.ਆਰ.ਪੀ. ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ।
ਸਰਚ ਅਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਟਰੇਨਾਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ ਅਤੇ ਐਗਜ਼ਿਟ ਗੇਟਾਂ ਸਮੇਤ ਵੱਖ-ਵੱਖ ਥਾਵਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਸਾਮਾਨ ਦੀ ਵੀ ਜਾਂਚ ਕੀਤੀ ਗਈ।
ਜੀ.ਆਰ.ਪੀ. ਅਨੁਸਾਰ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਸ਼ੱਕੀ ਵਸਤੂ ਨਹੀਂ ਮਿਲੀ।
ਇਸ ਮੌਕੇ ਰੇਲਵੇ ਰਾਹੀਂ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਸ਼ੱਕੀ ਵਸਤੂ ਜਾਂ ਲਾਵਾਰਿਸ ਸਾਮਾਨ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਇਸ ਸਬੰਧੀ ਨਜ਼ਦੀਕੀ ਜੀ.ਆਰ.ਪੀ. ਜਾਂ ਆਰ.ਪੀ.ਐੱਫ. ਨੂੰ ਸੂਚਿਤ ਕਰਨ।
ਜੀ.ਆਰ.ਪੀ. ਵੱਲੋਂ ਕਿਹਾ ਗਿਆ ਕਿ ਰੇਲਵੇ ਮੁਸਾਫ਼ਰਾਂ ਦੀ ਸੁਰੱਖਿਆ ਲਈ ਅਜਿਹੀ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।

- September 11, 2026
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
- September 11, 2026
ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
- September 11, 2026