ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
- kakkar.news
- September 12, 2026
- Punjab
ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
ਫਿਰੋਜ਼ਪੁਰ 12 ਸਤੰਬਰ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਕਰੀਬ ਇੱਕ ਸਾਲ ਦੇ ਅੰਦਰ ਜ਼ਿਲ੍ਹਾ ਕੋਰਟ ਨੂੰ ਇਹ ਪੰਜਵੀਂ ਵਾਰ ਧਮਕੀ ਮਿਲੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਵੀ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ। ਵਾਰ-ਵਾਰ ਮਿਲ ਰਹੀਆਂ ਇਨ੍ਹਾਂ ਧਮਕੀਆਂ ਨੂੰ ਲੈ ਕੇ ਪੁਲਿਸ ਵੱਲੋਂ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਧਮਕੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੋ ਗਿਆ। ਕੋਰਟ ਕੰਪਲੈਕਸ ਦੀ ਸੁਰੱਖਿਆ ਵਧਾਉਂਦੇ ਹੋਏ ਪੁਲਿਸ ਟੀਮਾਂ ਵੱਲੋਂ ਪੂਰੇ ਪਰਿਸਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਕੋਰਟ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਨੂੰ ਚੈੱਕ ਕਰਨ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।
ਮਾਮਲੇ ਸਬੰਧੀ ਡੀਐਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭਰਿਆ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਪੁਲਿਸ ਟੀਮਾਂ ਕੰਮ ਕਰ ਰਹੀਆਂ ਹਨ।

- October 25, 2026