Trending Now
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
#ਦੂਸਰਾ ਆਯੂਸ਼ ਮੈਡੀਕਲ ਕੈਂਪ ਗੁਰਦੁਆਰਾ ਸਾਹਿਬ ਸੁਰ ਸਿੰਘ ਵਾਲਾ ਵਿਖੇ ਆਯੋਜਿਤ
#ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ GRP ਵੱਲੋਂ ਪੈਸੰਜਰ ਅਵੇਅਰਨੈੱਸ ਤੇ ਸਰਚ ਅਪ੍ਰੇਸ਼ਨ
#ਫਿਰੋਜ਼ਪੁਰ ਵਿੱਚ ਵੀ ਬੈਂਕ ਕਰਮਚਾਰੀ ਹੜਤਾਲ ’ਤੇ, ਦੇਸ਼ ਭਰ ਵਿੱਚ 7.30 ਲੱਖ ਸਰਕਾਰੀ ਬੈਂਕ ਕਰਮਚਾਰੀਆਂ ਵੱਲੋਂ ਹੜਤਾਲ,
ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
- kakkar.news
- September 15, 2026
- Education Punjab
ਗੈਰ ਵਿੱਦਿਅਕ ਡਿਊਟੀਆਂ ਸੰਬੰਧੀ ਮੁੱਖ ਮੰਤਰੀ ਅਤੇ ਸਿੱਖਿਆ ਵਿਭਾਗ ਨੂੰ ਭੇਜਿਆ ਨੋਟਿਸ
ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
ਫ਼ਿਰੋਜ਼ਪੁਰ 15 ਸਤੰਬਰ 2026 (ਅਨੁਜ ਕੱਕੜ ਟੀਨੂੰ)
ਪੰਜਾਬ ਦੀਆਂ ਸੰਘਰਸ਼ੀਲ ਅਧਿਆਪਕ ਜੱਥੇਬੰਦੀਆਂ ਵੱਲੋਂ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ ਦੇ ਆਗੂਆਂ ਵੱਲੋਂ ਮਲਕੀਤ ਸਿੰਘ ਹਰਾਜ, ਪਰਮਜੀਤ ਸਿੰਘ ਪੰਮਾ, ਜਗਸੀਰ ਸਿੰਘ ਗਿੱਲ, ਹਰਜੀਤ ਸਿੰਘ ਸਿੱਧੂ, ਅਮਨਦੀਪ ਸਿੰਘ,ਗੁਰਵਿੰਦਰ ਸਿੰਘ ਮਠਾੜੂ, ਸਰਬਜੀਤ ਸਿੰਘ ਭਾਵੜਾ, ਹਰਮੰਦਰ ਸਿੰਘ ਦੀ ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਤੱਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਉਹਨਾਂ ਦੇ ਸੁਪਰਡੈਂਟ ਨੂੰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਹੀਂ ਗੈਰ ਵਿੱਦਿਅਕ ਡਿਊਟੀਆਂ (ਰਾਸ਼ਨ ਕਾਰਡ ਵੈਰੀਫਿਕੇਸ਼ਨ,ਹੈਲਥ ਕਾਰਡ, ਪਰਾਲੀ ਪ੍ਰਬੰਧਨ ਆਦਿ) , ਪ੍ਰਾਇਮਰੀ ਪੱਧਰ ਅਤੇ ਸੈਕੰਡਰੀ ਪੱਧਰ ਦੀਆਂ ਸਕੂਲੀ ਖੇਡਾਂ ਲਈ ਲੋੜੀਂਦੇ ਫੰਡ ਮਿਲਣ ਤੱਕ ਖੇਡਾਂ ਨਾ ਕਰਵਾਉਣ,ਵਤਨ ਪੰਜਾਬ ਦੀਆਂ ਖੇਡਾਂ ਵਿੱਚ ਦਬਾਅ ਹੇਠ ਰਜਿਸਟ੍ਰੇਸ਼ਨ ਨਾ ਕਰਵਾਉਣ,ਸਕੂਲਾਂ ਵਿੱਚ ਸਫਾਈ ਸੇਵਕਾਂ ਦਾ ਪ੍ਰਬੰਧ ਕਰਨ,ਐੱਸ ਐੱਮ ਸੀ ਦੀਆਂ ਟ੍ਰੇਨਿੰਗਾਂ ਵਿੱਚ ਪੰਜਾਬ ਸਰਕਾਰ ਦੀਆਂ ਗੈਰ-ਵਿਦਿਅਕ ਸਕੀਮਾਂ ਦਾ ਪ੍ਰਚਾਰ ਨਾ ਕਰਨ,ਬੇਲੋੜੀਆਂ ਡਾਕਾਂ ਅਤੇ ਗੂਗਲ ਫਾਰਮ ਬੰਦ ਕਰਨ, ਐੱਸਐੱਨਏ ਸਪਰਸ਼ ਦੀਆਂ ਸਮੱਸਿਆਵਾਂ ਦੇ ਯੋਗ ਹੱਲ,ਅਧਿਆਪਕਾਂ ਦੇ ਤਨਖਾਹ ਕਮਿਸ਼ਨ ਦੇ ਸਮੁੱਚੇ ਲਾਭ ਜਾਰੀ ਕਰਨ,ਡੀ ਏ, ਪੁਰਾਣੀ ਪੈਨਸ਼ਨ, ਪੁਰਾਣੇ ਸਕੇਲ ਅਤੇ ਭੱਤੇ ਬਹਾਲ ਕਰਨ ਆਦਿ ਨੂੰ ਲੈ ਕੇ ਸੱਤ ਦਿਨਾਂ ਦਾ ਨੋਟਿਸ ਭੇਜਿਆ ਗਿਆ। ਭੇਜੇ ਗਏ ਨੋਟਿਸ ਰਾਹੀਂ ਅਧਿਆਪਕ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਵਿੱਚ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਇਹਨਾਂ ਮੰਗਾਂ ਤੇ ਕੋਈ ਹਾਂ ਪੱਖੀ ਰਵੱਈਆ ਨਹੀਂ ਅਪਣਾਉਂਦੀ ਤਾਂ ਇਹਨਾਂ ਗੈਰ-ਵਿਦਿਅਕ ਕੰਮਾਂ ਪੂਰਨ ਬਾਈਕਾਟ ਕੀਤਾ ਜਾਵੇਗਾ।ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮੇਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਪੜ੍ਹਨ ਪੜ੍ਹਾਉਣ ਦੇ ਕੰਮ ਲਈ ਸਕੂਲਾਂ ਵਿੱਚ ਰਹਿਣ ਦਿੱਤਾ ਜਾਵੇ ਕਿਉਂਕਿ ਇਸ ਸਮੇਂ ਸਕੂਲਾਂ ਵਿੱਚ ਸਤੰਬਰ ਪ੍ਰੀਖਿਆਵਾਂ ਚੱਲ ਰਹੀਆਂ ਹਨ, ਖੇਡਾਂ ਚੱਲ ਰਹੀਆਂ, ਅਧਿਆਪਕ ਵਰਗ ਦਾ ਵੱਡਾ ਹਿੱਸਾ ਐੱਸ ਆਈ ਆਰ ਵਿੱਚ ਡਿਊਟੀ ਤੇ ਤੈਨਾਤ ਹੈ।ਇਸ ਮੌਕੇ ਕਿਰਪਾਲ ਸਿੰਘ, ਅਰਵਿੰਦਰ ਸਿੰਘ, ਹਰਵਿੰਦਰ ਸਿੰਘ ਕੈਲਾਸ਼ , ਸਵਰਨ ਸਿੰਘ, ਕੁਲਦੀਪ ਸਿੰਘ,ਅਨਿਲ ਧਵਨ, ਰਜਿੰਦਰ ਕੁਮਾਰ, ਸੰਦੀਪ ਸਹਿਗਲ, ਰਕੇਸ਼ ਕੁਮਾਰ ਹਾਜ਼ਰ ਸਨ।
Categories

Recent Posts