ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- kakkar.news
- September 17, 2026
- Agriculture Punjab
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
ਫਿਰੋਜ਼ਪੁਰ, 17 ਸਤੰਬਰ 2026 (ਅਨੁਜ ਕੱਕੜ ਟੀਨੂੰ)
ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਮੱਲਾਂਵਾਲਾ ਰੇਲਵੇ ਟਰੈਕ ’ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਗਿਆ। ਧਰਨੇ ਵਿੱਚ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਕੀਤੀ।
ਇਸ ਮੌਕੇ ਰੇਲਵੇ ਟਰੈਕ ’ਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਸਭਰਾ, ਧਰਮ ਸਿੰਘ ਸਿੱਧੂ ਅਤੇ ਸਰਜੀਤ ਸਿੰਘ ਫੌਜੀ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਵੱਲੋਂ 31 ਅਗਸਤ ਨੂੰ ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦੇ ਕੇ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ 14 ਸਤੰਬਰ ਤੋਂ ਪੰਜਾਬ ਦੇ ਮੰਤਰੀਆਂ ਦੇ ਘਰਾਂ ਅੱਗੇ ਵੀ ਸ਼ਾਂਤਮਈ ਧਰਨੇ ਦਿੱਤੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਫਸਲਾਂ ਲਈ MSP ਦੀ ਗਾਰੰਟੀ, ਆਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦੇਣ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਕੀਤੀ।
ਇਸ ਤੋਂ ਇਲਾਵਾ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਤੁਰੰਤ ਭਰਪਾਈ, ਲੈਂਡ ਪੂਲਿੰਗ ਨੀਤੀ ਰੱਦ ਕਰਨ, ਜ਼ਮੀਨਾਂ ਜ਼ਬਰੀ ਲੈਣੀਆਂ ਬੰਦ ਕਰਨ, ਬਿਜਲੀ ਐਕਟ ਸੋਧ ਬਿੱਲ 2025 ਰੱਦ ਕਰਨ ਅਤੇ ਸਮਾਰਟ ਮੀਟਰ ਲਗਾਉਣੇ ਬੰਦ ਕਰਨ ਦੀ ਮੰਗ ਵੀ ਕੀਤੀ ਗਈ।
ਕਿਸਾਨ ਆਗੂਆਂ ਨੇ ਗੰਨੇ ਦੇ ਬਕਾਏ ਤੁਰੰਤ ਜਾਰੀ ਕਰਨ, ਨਸ਼ਿਆਂ ਦੇ ਕਾਰੋਬਾਰ ’ਤੇ ਨਕੇਲ ਕੱਸਣ, ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀਆਂ ਮੰਗਾਂ ਵੀ ਰੱਖੀਆਂ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਰਣਜੀਤ ਸਿੰਘ ਖੱਚਰ ਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਅਮਨਦੀਪ ਸਿੰਘ ਕੱਚਰਭੰਨ, ਗੁਰਮੇਲ ਸਿੰਘ ਫੱਤੇਵਾਲਾ, ਗੁਰਬਖਸ਼ ਸਿੰਘ ਪੰਜਗਰਾਈਂ, ਮੰਗਲ ਸਿੰਘ ਸਵਾਈਕੇ, ਕੇਵਲ ਸਿੰਘ ਵਾਹਕਾ, ਅਵਤਾਰ ਸਿੰਘ ਸਾਬੂਆਣਾ, ਅਵਤਾਰ ਸਿੰਘ ਬੱਗੇ ਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਸਾਹਿਬ ਸਿੰਘ ਦੀਨੇਕੇ, ਰਜਿੰਦਰ ਸਿੰਘ ਫੁਲਰਵਾਨ, ਕੁਲਦੀਪ ਸਿੰਘ ਮੱਤੜ, ਕੰਵਲਦੀਪ ਸਿੰਘ ਠੱਠਾ, ਗੁਰਮੀਤ ਸਿੰਘ ਚੱਬਾ, ਅਮਰਜੀਤ ਸਿੰਘ ਸੰਤੂ ਵਾਲਾ, ਮੱਖਣ ਸਿੰਘ ਵਾੜਾ, ਚਮਕੌਰ ਸਿੰਘ ਵਰਨਾਲਾ, ਫੁੰਮਣ ਸਿੰਘ ਰਾਉਕੇ, ਲਖਵਿੰਦਰ ਸਿੰਘ ਵਸਤੀ ਨਾਮਦੇਵ, ਆਰ.ਕੇ. ਜੀਰਾ, ਵਰਿੰਦਰ ਸਿੰਘ ਕੱਸੋਆਣਾ, ਬਚਿੱਤਰ ਸਿੰਘ ਦੂਲੇਵਾਲਾ, ਜਮਸ਼ੇਰ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਜਗਰੂਪ ਸਿੰਘ ਟਿੱਬੀ, ਪਿਆਰਾ ਸਿੰਘ ਘੁੱਦੂਵਾਲਾ, ਸਾਹਿਬ ਸਿੰਘ ਤਲਵੰਡੀ ਅਤੇ ਮੇਜਰ ਸਿੰਘ ਗਜਨੀ ਵਾਲਾ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026