ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
- kakkar.news
- September 22, 2026
- Punjab
ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ: ਚੋਰੀ ਤੇ ਸਨੈਚਿੰਗ ਦੇ 120 ਮੋਬਾਈਲ ਬਰਾਮਦ, ਮਾਲਕਾਂ ਨੂੰ ਕੀਤੇ ਵਾਪਸ
ਫਿਰੋਜ਼ਪੁਰ, 22 ਸਤੰਬਰ 2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਪੁਲਿਸ ਵੱਲੋਂ ਚੋਰੀ, ਸਨੈਚਿੰਗ ਅਤੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਟ੍ਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਪਹੁੰਚਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਅੱਜ ਕਰੀਬ 120 ਮੋਬਾਈਲ ਫੋਨ ਬਰਾਮਦ ਕਰਕੇ ਲੋਕਾਂ ਨੂੰ ਵਾਪਸ ਕੀਤੇ ਗਏ।
ਪ੍ਰੈਸ ਕਾਨਫਰੰਸ ਦੌਰਾਨ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਦੇ ਸਾਈਬਰ ਸੈੱਲ, ਆਈਟੀ ਸੈੱਲ, ਸਪੈਸ਼ਲ ਸੈੱਲ ਅਤੇ ਵੱਖ-ਵੱਖ ਥਾਣਿਆਂ ਦੇ ਐਸਐਚਓਜ਼ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ ਮਿਹਨਤ ਸਦਕਾ ਇਹ ਮੋਬਾਈਲ ਫੋਨ ਟ੍ਰੇਸ ਕਰਕੇ ਬਰਾਮਦ ਕੀਤੇ ਗਏ ਹਨ। ਸ਼ਨਾਖਤ ਅਤੇ ਲੋੜੀਂਦੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਇਹ ਮੋਬਾਈਲ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਗਏ।
ਐਸਐਸਪੀ ਅਨੁਸਾਰ ਬਰਾਮਦ ਕੀਤੇ ਗਏ ਇਨ੍ਹਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਲਗਭਗ 30 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਫਿਰੋਜ਼ਪੁਰ ਪੁਲਿਸ ਵੱਲੋਂ ਇਸੇ ਤਰ੍ਹਾਂ 117, 92 ਅਤੇ 130 ਮੋਬਾਈਲ ਫੋਨ ਵੀ ਬਰਾਮਦ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤੇ ਜਾ ਚੁੱਕੇ ਹਨ। ਇਸ ਤਰ੍ਹਾਂ ਪਿਛਲੇ ਕੁਝ ਮਹੀਨਿਆਂ ਦੌਰਾਨ ਕੁੱਲ 459 ਮੋਬਾਈਲ ਫੋਨ ਬਰਾਮਦ ਕਰਕੇ ਸਹੀ ਮਾਲਕਾਂ ਤੱਕ ਪਹੁੰਚਾਏ ਗਏ ਹਨ।
ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਬੜੀ ਮਿਹਨਤ ਨਾਲ ਪੈਸਾ ਕਮਾ ਕੇ ਮੋਬਾਈਲ ਫੋਨ ਖਰੀਦਦੇ ਹਨ। ਮੋਬਾਈਲ ਚੋਰੀ ਜਾਂ ਗੁੰਮ ਹੋਣ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਦੇ ਨਾਲ-ਨਾਲ ਕਈ ਜ਼ਰੂਰੀ ਡਾਟਾ ਅਤੇ ਸੰਪਰਕ ਗੁਆਉਣ ਦੀ ਸਮੱਸਿਆ ਵੀ ਆਉਂਦੀ ਹੈ। ਅਜਿਹੇ ਵਿੱਚ ਜਦੋਂ ਪੁਲਿਸ ਵੱਲੋਂ ਮੋਬਾਈਲ ਬਰਾਮਦ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕੀਤਾ ਜਾਂਦਾ ਹੈ ਤਾਂ ਲੋਕਾਂ ਦੀ ਖੁਸ਼ੀ ਦੇਖਣ ਵਾਲੀ ਹੁੰਦੀ ਹੈ।
ਮੋਬਾਈਲ ਫੋਨ ਵਾਪਸ ਮਿਲਣ ’ਤੇ ਲੋਕਾਂ ਨੇ ਫਿਰੋਜ਼ਪੁਰ ਪੁਲਿਸ ਅਤੇ ਖਾਸ ਕਰਕੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ।

- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026