-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
- kakkar.news
- September 22, 2026
- Punjab
-ਆਯੂਸ਼ ਵਿਭਾਗ ਵਲੋਂ ਚੱਲ ਰਹੇ 10 ਆਯੂਸ਼ ਮੈਡੀਕਲ ਕੈਂਪ, ਜਿਹਨਾਂ ਵਿੱਚੋਂ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਆਯੋਜਿਤ
– 543 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ
ਫ਼ਿਰੋਜ਼ਪੁਰ, 22 ਸਤੰਬਰ 2026 (ਅਨੁਜ ਕੱਕੜ ਟੀਨੂੰ)
ਆਯੂਸ਼ ਕਮਿਸ਼ਨਰ ਪੰਜਾਬ,ਡਾਇਰੈਕਟਰ ਆਫ ਆਯੁਰਵੇਦ ਪੰਜਾਬ ਡਾਕਟਰ ਰਮਨ ਖੰਨਾ ਜੀ,ਡਾਇਰੈਕਟਰ ਆਫ ਹੋਮਿਓਪੈਥੀ ਪੰਜਾਬ ਡਾਕਟਰ ਹਰਿੰਦਰਪਾਲ ਸਿੰਘ ਜੀ,ਜ਼ਿਲਾ ਆਯੁਰਵੇਦਿਕ ਅਤੇ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਜੀ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰੁਪਿੰਦਰ ਕੌਰ ਜੀ ਦੀ ਯੋਗ ਅਗਵਾਈ ਹੇਠ ਅੱਠਵਾਂ ਆਯੂਸ਼ ਮੈਡੀਕਲ ਕੈਂਪ ਸੀ.ਐਚ.ਸੀ. ਮੱਖੂ, ਫਿਰੋਜ਼ਪੁਰ ਵਿਖੇ ਲਗਾਇਆ ਗਿਆ।
ਇਸ ਕੈਂਪ ਦੌਰਾਨ ਆਯੂਰਵੈਦਿਕ ਵਿਭਾਗ ਵਲੋਂ, ਡਾਕਟਰ ਜਸਕੰਵਲਪ੍ਰੀਤ ਕੌਰ ਛਾਬੜਾ, ਡਾਕਟਰ ਸੁਮਨ ਧੰਜੂ ਅਤੇ ਸ਼੍ਰੀ ਰਮਨਦੀਪ ਸਿੰਘ, ਸ਼੍ਰੀ ਸੁਖਪ੍ਰੀਤ ਸਿੰਘ,ਸ੍ਰੀਮਤੀ ਰਜਨੀ ਬਾਲਾ ਉਪਵੈਦ ਤੇ ਹੋਮੀਓਪੈਥੀ ਵਿਭਾਗ ਵੱਲੋਂ ਡਾਕਟਰ ਸਤਨਾਮ ਸਿੰਘ ਗਿੱਲ , ਬਲਜੀਤ ਸਿੰਘ, ਗੁਰਵਿੰਦਰ ਸਿੰਘ ਡਿਸਪੈਸਰ ਨੇ ਡਿਊਟੀ ਨਿਭਾਈ।
ਇਸ ਕੈਂਪ ਵਿੱਚ 543 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।
