ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਤੋਂ ਬਾਅਦ ਪੁਲਿਸ ਨੇ ਕੀਤੀ ਚੱਪੇ-ਚੱਪੇ ਦੀ ਜਾਂਚ
- kakkar.news
- September 24, 2026
- Crime Punjab
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਣ ਤੋਂ ਬਾਅਦ ਪੁਲਿਸ ਨੇ ਕੀਤੀ ਚੱਪੇ-ਚੱਪੇ ਦੀ ਜਾਂ
ਫਿਰੋਜ਼ਪੁਰ, 24 ਸਤੰਬਰ 2026 (ਅਨੁਜ ਕੱਕੜ ਟੀਨੂੰ) —
ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਹੁਣ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਇਹ ਧਮਕੀ ਸਕੂਲ ਦੀ ਈਮੇਲ ਆਈਡੀ ‘ਤੇ ਭੇਜੀ ਗਈ।
ਈਮੇਲ ਰਾਹੀਂ ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਪੁਲਿਸ ਟੀਮਾਂ ਵੱਲੋਂ ਸਕੂਲਾਂ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਅਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ।
ਜਾਂਚ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਹਾਲਾਤ ਨੂੰ ਸਥਿਰ ਅਤੇ ਕਾਬੂ ਹੇਠ ਦੱਸਿਆ। ਪੁਲਿਸ ਮੁਤਾਬਕ ਅਜਿਹੀਆਂ ਧਮਕੀਆਂ ਕਈ ਵਾਰ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਵਿੱਚ ਦਹਿਸ਼ਤ ਜਾਂ ਪੈਨਿਕ ਪੈਦਾ ਕਰਨ ਦੇ ਮਕਸਦ ਨਾਲ ਦਿੱਤੀਆਂ ਜਾਂਦੀਆਂ ਹਨ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀਆਂ ਧਮਕੀਆਂ ਨਾਲ ਨਜਿੱਠਣ ਲਈ ਪੁਲਿਸ ਵੱਲੋਂ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।
ਫਿਲਹਾਲ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਵਾਲੀ ਈਮੇਲ ਕਿੱਥੋਂ ਭੇਜੀ ਗਈ ਅਤੇ ਇਸ ਦਾ ਅਸਲ ਸਰੋਤ ਕੀ ਹੈ। ਜਾਂਚ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
