ਫਿਰੋਜ਼ਪੁਰ ਵਿੱਚ ਚੋਰੀ ਅਤੇ ਸਨੈਚਿੰਗ ਮਾਮਲੇ ਵਿੱਚ ਤਿੰਨ ਆਰੋਪੀ ਕਾਬੂ, 2 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ
- kakkar.news
- September 24, 2026
- Crime Punjab
ਫਿਰੋਜ਼ਪੁਰ ਵਿੱਚ ਚੋਰੀ ਅਤੇ ਸਨੈਚਿੰਗ ਮਾਮਲੇ ਵਿੱਚ ਤਿੰਨ ਆਰੋਪੀ ਕਾਬੂ, 2 ਮੋਟਰਸਾਈਕਲ ਤੇ 15 ਮੋਬਾਈਲ ਫੋਨ ਬਰਾਮਦ
ਫਿਰੋਜ਼ਪੁਰ, 24 ਸਤੰਬਰ2026 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਥਾਣਾ ਸਿਟੀ ਪੁਲਿਸ ਵੱਲੋਂ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਆਰੋਪੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਆਰੋਪੀਆਂ ਦੇ ਕਬਜ਼ੇ ਵਿੱਚੋਂ ਦੋ ਚੋਰੀ ਦੇ ਮੋਟਰਸਾਈਕਲ ਅਤੇ 15 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਥਾਣਾ ਸਿਟੀ ਦੇ ਇੰਚਾਰਜ ਸੁਖਚੈਨ ਮਹਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਸ਼ਹਿਰ ਵਿੱਚ ਹੋ ਰਹੀਆਂ ਮੋਬਾਈਲ ਚੋਰੀ ਅਤੇ ਸਨੈਚਿੰਗ ਦੀਆਂ ਘਟਨਾਵਾਂ ਸਬੰਧੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਆਰੋਪੀਆਂ ਨੂੰ ਕਾਬੂ ਕੀਤਾ।
ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਆਰੋਪੀਆਂ ਵੱਲੋਂ ਕਥਿਤ ਤੌਰ ’ਤੇ ਵੱਖ-ਵੱਖ ਥਾਵਾਂ ਤੋਂ ਮੋਬਾਈਲ ਫੋਨ ਚੋਰੀ ਅਤੇ ਸਨੈਚ ਕੀਤੇ ਜਾਂਦੇ ਸਨ। ਪੁਲਿਸ ਨੇ ਆਰੋਪੀਆਂ ਦੇ ਕਬਜ਼ੇ ਵਿੱਚੋਂ ਦੋ ਮੋਟਰਸਾਈਕਲ ਅਤੇ 15 ਮੋਬਾਈਲ ਫੋਨ ਬਰਾਮਦ ਕੀਤੇ ਹਨ।
ਪੁਲਿਸ ਵੱਲੋਂ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਅਤੇ ਮੋਟਰਸਾਈਕਲਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਦਾ ਸਬੰਧ ਕਿਸ-ਕਿਸ ਵਾਰਦਾਤ ਨਾਲ ਹੈ, ਇਸ ਬਾਰੇ ਪਤਾ ਲਗਾਇਆ ਜਾ ਸਕੇ।
ਥਾਣਾ ਸਿਟੀ ਪੁਲਿਸ ਵੱਲੋਂ ਤਿੰਨਾਂ ਆਰੋਪੀਆਂ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਨ੍ਹਾਂ ਵਾਰਦਾਤਾਂ ਵਿੱਚ ਹੋਰ ਕੋਈ ਵਿਅਕਤੀ ਸ਼ਾਮਲ ਹੈ ਜਾਂ ਨਹੀਂ। ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।
