27 ਸਤੰਬਰ ਨੂੰ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ:ਜ਼ਿਲ੍ਹਾ ਚੋਣ ਅਫ਼ਸਰ
- kakkar.news
- September 25, 2026
- Punjab
27 ਸਤੰਬਰ ਨੂੰ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ:ਜ਼ਿਲ੍ਹਾ ਚੋਣ ਅਫ਼ਸਰ
ਫ਼ਿਰੋਜ਼ਪੁਰ, 25 ਸਤੰਬਰ 2026 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਚਲਾਈ ਗਈ ਸਪੈਸ਼ਲ ਇਨਸੈਂਟਿਵ ਰਵੀਜ਼ਨ (Special Intensive Revision) ਮੁਹਿੰਮ ਤਹਿਤ ਸਾਰੇ ਯੋਗ ਨਾਗਰਿਕਾਂ ਦੀ ਰਜਿਸਟਰੇਸ਼ਨ ਦੇ ਉਦੇਸ਼ ਹਿੱਤ ਇਕ ਵਿਸ਼ੇਸ ਕੈੰਪ ਤਹਿਤ 27 ਸਤੰਬਰ 2026 ਦਿਨ ਐਤਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਬੂਥਾਂ ਤੇ ਬੀ.ਐਲ.ਉਜ਼. ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ |ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਦੀਪਸਿਖਾ ਸ਼ਰਮਾ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਚੋਣ ਹਲਕਿਆਂ ਵਿੱਚ ਬੀ.ਐਲ.ਓਜ਼ ਵੱਲੋਂ ਮਿਤੀ 27-09-2026 (ਦਿਨ ਐਤਵਾਰ), ਨੂੰ ਸਵੇਰੇ 10.00 ਵਜੇ ਤੋਂ ਸ਼ਾਮ 4.00 ਵਜੇ ਤੱਕ ਸਪੈਸ਼ਲ ਕੈਂਪ ਦੇ ਤਹਿਤ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ ਅਤੇ ਸਪੈਸ਼ਲ ਕੈਂਪ ਦੌਰਾਨ ਬੀ.ਐਲ.ਓ ਵੱਲੋਂ ਦੂਜੇ ਫੇਸ ਦੌਰਾਨ ਤਿਆਰ ਕੀਤੀ ਗਈ ਏ.ਐਸ.ਡੀ.ਡੀ. ਲਿਸਟ ਨੂੰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਉਹਨਾਂ ਵੱਲੋਂ ਨਿਯੁਕਤ ਕੀਤੇ ਬੀ.ਐਲ.ਏ. ਅਤੇ ਵੋਟਰਾਂ ਨਾਲ ਸਾਂਝਾ ਕੀਤਾ ਜਾਵੇਗਾ|
ਉਨ੍ਹਾਂ ਦੱਸਿਆ ਕਿ ਇਸ ਸਪੈਸ਼ਲ ਕੈਂਪ ਦੌਰਾਨ ਵੋਟਰ ਆਪਣੇ ਨਾਮ ਅਤੇ ਸਬੰਧਤ ਰਿਕਾਰਡ ਦੀ ਜਾਂਚ ਕਰ ਸਕਣਗੇ। ਜੇਕਰ ਕਿਸੇ ਵੋਟਰ ਨੂੰ ਆਪਣੇ ਰਿਕਾਰਡ ਸਬੰਧੀ ਕੋਈ ਇਤਰਾਜ਼ ਜਾਂ ਗਲਤੀ ਨਜ਼ਰ ਆਉਂਦੀ ਹੈ ਤਾਂ ਉਹ ਆਪਣਾ ਇਤਰਾਜ਼/ਜਾਣਕਾਰੀ ਸਬੰਧਤ ਬੀ ਐਲ ਓ ਨੂੰ ਦੇ ਸਕਦਾ ਹੈ, ਤਾਂ ਜੋ ਮਾਮਲੇ ਦੀ ਨਿਯਮਾਂ ਅਨੁਸਾਰ ਜਾਂਚ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
