50 ਹਜ਼ਾਰ ਰਿਸ਼ਵਤ ਲੈਂਦੀ ਮਹਿਲਾ SHO ਅਤੇ ਹੋਮਗਾਰਡ ਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ!
- kakkar.news
- September 27, 2026
- Crime Punjab
50 ਹਜ਼ਾਰ ਰਿਸ਼ਵਤ ਲੈਂਦੀ ਮਹਿਲਾ SHO ਅਤੇ ਹੋਮਗਾਰਡ ਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ!
ਮੋਗਾ /ਫਿਰੋਜ਼ਪੁਰ 27 ਸਤੰਬਰ 2026 (ਅਨੁਜ ਕੱਕੜ ਟੀਨੂੰ ):
ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਵਿੱਚ ਵਿਜੀਲੈਂਸ ਬਿਊਰੋ ਵਲੋਂ ਇੱਕ ਬਹੁਤ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਦੀ ਟੀਮ ਨੇ ਥਾਣਾ ਕੋਟ ਈਸੇ ਖਾਂ ਦੀ ਮੌਜੂਦਾ ਐਸ.ਐਚ.ਓ. (SHO) ਇੰਸਪੈਕਟਰ ਸੁਨੀਤਾ ਰਾਣੀ ਅਤੇ ਉਸ ਦੇ ਸਾਥੀ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਮੁਲਾਜ਼ਮਾਂ ਨੂੰ ਰਿਸ਼ਵਤ ਦੀ ਰਕਮ ਲੈਂਦੇ ਸਮੇਂ ਮੌਕੇ ‘ਤੇ ਹੀ ਦਬੋਚਿਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਦੂਜੇ ਪਾਸੇ, ਫੜੇ ਜਾਣ ਤੋਂ ਬਾਅਦ ਮਹਿਲਾ ਇੰਸਪੈਕਟਰ ਸੁਨੀਤਾ ਰਾਣੀ ਨੇ ਬੇਪ੍ਰਵਾਹੀ ਨਾਲ ਪ੍ਰਤੀਕਿਰਿਆ ਦਿੰਦਿਆਂ ਕਿਹਾ, “ਜੋ ਹੈ ਆਲ ਇਜ਼ ਵੈੱਲ (All is Well), ਅੱਗੇ ਦੇਖਦੇ ਹਾਂ ਕੀ ਹੁੰਦਾ ਹੈ।”
ਅਜੇ ਬੀਤੇ ਦਿਨੀਂ ਹੀ ਪੁਲਿਸ ਦੇ ਖ਼ੁਫ਼ੀਆ ਵਿਭਾਗ (ਇੰਟੈਲੀਜੈਂਸ) ਦੇ ਇੱਕ ਇੰਸਪੈਕਟਰ ਕੋਲੋਂ ਨਸ਼ੇ ਦੀ ਵੱਡੀ ਖੇਪ ਅਤੇ ਨਾਜਾਇਜ਼ ਅਸਲਾ ਬਰਾਮਦ ਹੋਇਆ ਸੀ, ਜਿਸ ਨਾਲ ਪੁਲਿਸ ਮਹਿਕਮਾ ਪਹਿਲਾਂ ਹੀ ਸ਼ਰਮਸਾਰ ਸੀ। ਅਜੇ ਉਹ ਮਾਮਲਾ ਠੰਢਾ ਵੀ ਨਹੀਂ ਸੀ ਹੋਇਆ ਕਿ ਹੁਣ ਖਾਕੀ ‘ਤੇ ਇੱਕ ਹੋਰ ਵੱਡਾ ਦਾਗ ਲੱਗ ਗਿਆ ਹੈ, ਜਿੱਥੇ ਥਾਣੇ ਦੀ ਮਹਿਲਾ SHO 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਰੰਗੇ ਹੱਥੀਂ ਧਰੀ ਗਈ। ਲਗਾਤਾਰ ਸਾਹਮਣੇ ਆ ਰਹੀਆਂ ਇਹਨਾਂ ਘਟਨਾਵਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
