ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਚੌਕ ਦਾ ਨਵੀਨੀਕਰਨ, ਸ਼ਹੀਦ-ਏ-ਆਜ਼ਮ ਦਾ ਬੁੱਤ ਕੀਤਾ ਸਥਾਪਿਤ
- kakkar.news
- September 28, 2026
- Punjab
ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਚੌਕ ਦਾ ਨਵੀਨੀਕਰਨ, ਸ਼ਹੀਦ-ਏ-ਆਜ਼ਮ ਦਾ ਬੁੱਤ ਕੀਤਾ ਸਥਾਪਿਤ
ਫਿਰੋਜ਼ਪੁਰ, 28 ਸਤੰਬਰ 2026(ਅਨੁਜ ਕੱਕੜ ਟੀਨੂੰ)
— ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮਦਿਵਸ ਮੌਕੇ ਫਿਰੋਜ਼ਪੁਰ ਵਿੱਚ ਸ਼ਹੀਦ ਭਗਤ ਸਿੰਘ ਚੌਕ ਦਾ ਨਵੀਨੀਕਰਨ ਕਰਦਿਆਂ ਇੱਥੇ ਸ਼ਹੀਦ ਭਗਤ ਸਿੰਘ ਜੀ ਦਾ ਬੁੱਤ ਸਥਾਪਿਤ ਕੀਤਾ ਗਿਆ।
ਚੌਕ ’ਤੇ ਸਥਾਪਿਤ ਕੀਤੇ ਗਏ ਬੁੱਤ ਵਿੱਚ ਸ਼ਹੀਦ ਭਗਤ ਸਿੰਘ ਦੇ ਹੱਥ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਝੰਡਾ ਨਜ਼ਰ ਆ ਰਿਹਾ ਹੈ। ਬੁੱਤ ਦੀ ਸਥਾਪਨਾ ਤੋਂ ਬਾਅਦ ਚੌਕ ਨੂੰ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਦੀ ਯਾਦ ਨਾਲ ਜੋੜਿਆ ਗਿਆ ਹੈ।
ਇਸ ਮੌਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸੋਚ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਹੀ ਸਾਡੇ ਦੇਸ਼ ਨੂੰ ਆਜ਼ਾਦੀ ਮਿਲੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਜਜ਼ਬੇ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।
ਦੱਸਿਆ ਗਿਆ ਕਿ ਪੰਜਾਬ ਵਿੱਚ ਅੱਜ ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਵਿਚਾਰਧਾਰਾ ਨੂੰ ਯਾਦ ਕੀਤਾ ਜਾ ਰਿਹਾ ਹੈ।

- September 28, 2026
अंतर-रेलवे क्रॉस कंट्री चैंपियनशिप में सुश्री नीता ने हासिल किया तीसरा स्थान
- September 28, 2026
ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਟਰੇਡਰਜ਼ ਕਮਿਸ਼ਨ ਵਚਨਬੱਧ: ਅਨਿਲ ਠਾਕੁਰ
- September 28, 2026